ਨਵਜੋਤ ਸਿੱਧੂ ਦੇ ਹੱਕ ’ਚ ਨਿਤਰੇ ਵੜਿੰਗ ਕਿਹਾ-ਜੇ ਸਿੱਧੂ ਬਣਦੇ ਡਿਪਟੀ CM ਤਾਂ ਮੈਨੂੰ ਕੋਈ ਪਰੇਸ਼ਾਨੀ ਨਹੀਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਫੇਰਬਦਲ ਨੂੰ ਲੈਕੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਪਰਫਾਰਮੈਂਸ ਦੇ ਆਧਾਰ ਤੇ ਫੇਰਬਦਲ ਹੋਣੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਫੇਰਬਦਲ ਨੂੰ ਲੈਕੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਪਰਫਾਰਮੈਂਸ ਦੇ ਆਧਾਰ ਤੇ ਫੇਰਬਦਲ ਹੋਣੀ ਚਾਹੀਦੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਜਿਹਨਾਂ ਦੀ ਪਰਫਾਰਮੈਂਸ ਖਰਾਬ ਹੈ ਉਹਨਾਂ ਨੂੰ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਨਵਜੋਤ ਸਿੱਧੂ ਨੂੰ ਡਿਪਟੀ ਸੀਐੱਮ ਬਣਾਇਆ ਜਾਂਦਾ ਹੈ ਤਾਂ ਉਹਨਾਂ ਨੂੰ ਮਨਜ਼ੂਰ ਹੈ।

raja warring

ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਅਹੁਦਾ ਦੇਣ ਤੇ ਕਾਂਗਰਸੀਆਂ ਵੱਲੋਂ ਰਾਏ ਰੱਖੀ ਜਾ ਰਹੀ ਹੈ। ਜਿਸ ਤੇ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਵੀ ਅਹੁਦਾ ਦਿੱਤਾ ਜਾ ਸਕਦਾ ਹੈ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੈ ਪਰ ਪਰਫਾਰਮੈਂਸ ਦੇ ਆਧਾਰ ਤੇ ਹੀ ਅਹੁਦਾ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਅਸੀਂ ਜਨਤਾ ਨੂੰ ਵਧਿਆ ਸਰਕਾਰ ਦੇਣਾ ਚਾਹੁੰਦੇ ਹਨ ਤਾਂ ਚੰਗੇ ਸਿਆਸੀ ਲੋਕਾਂ ਨੂੰ ਇਹਨਾਂ ਲੋਕਾਂ ਦੀ ਸੇਵਾ ਚ ਲਾਉਣਾ ਚਾਹੀਦਾ ਹੈ। ਖੈਰ ਹੁਣ ਦੇਖਣਾ ਹੋਵੇਗਾ ਕਿ ਕੈਬਨਿਟ ਚ ਹੋ ਰਹੇ ਫੇਰਬਦਲ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਕੀ ਫੈਸਲਾ ਹੁੰਦਾ ਹੈ।

Leave a Reply

Your email address will not be published. Required fields are marked *