ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ’ਚ ਪੰਜਾਬ ਪੁਲਿਸ ਦੇ ASI ਨੂੰ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ASI ਆਪਣੀ ਰਿਵਾਲਵਰ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਹੀ ਉਸਨੂੰ ਗੋਲੀ ਲੱਗ ਗਈ।
ਗੋਲੀ ਲੱਗਣ ਦੇ ਕਾਰਨ ASI ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

