ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ’ਚ ਅਨਾਜ ਮੰਡੀ ਦੀ ਅੱਗ ਤੋਂ ਬਾਅਦ ਇਕ ਵਾਰ ਫਿਰ ਤੋਂ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਦਸ ਦਈਏ ਕਿ ਮੁੰਡਕਾ ਇਲਾਕੇ ਚ ਫਰਨੀਚਰ ਗੋਦਾਮ ’ਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਗ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਉੱਥੇ ਹੀ ਮੌਕੇ ਤੇ ਪਹੁੰਚੀ 21 ਫਾਇਰ ਬ੍ਰਿਗੇਡ ਦੀ ਗੱਡੀਆ ਦੁਆਰਾ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਹਵਾ ਦੇ ਕਾਰਨ ਅੱਗ ਫੈਲਦੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਦਿੱਲੀ ਚ ਅਨਾਜ ਮੰਡੀ ’ਚ ਲੱਗੀ ਭਿਆਨਕ ਅੱਗ ਦੇ ਕਾਰਨ ਕਰੀਬ ਡੇਢ ਦਰਜਨ ਲੋਕ ਜਖਮੀ ਹੋ ਗਏ ਸੀ ਜਦਕਿ ਇਸ ਭਿਆਨਕ ਅੱਗ ਦੇ ਕਾਰਨ 43 ਲੋਕਾਂ ਦੀ ਮੌਤੋ ਹੋ ਗਈ ਸੀ।


