ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੇ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ ਵਿਰੁੱਧ ਐਤਵਾਰ ਨੂੰ ਦਿੱਲੀ ਦੇ ਜਾਮੀਆ ਨਗਰ ਵਿਖੇ ਭਾਰੀ ਰੋਸ ਮੁਜਾਹਰਾ ਕੀਤਾ। ਦਿੱਲੀ ਟ੍ਰੈਫਿਕ ਪੁਲਿਸ ਨੇ ਦਿੱਲੀ ਦੇ ਲੋਕਾਂ ਤੱਕ ਇਸ ਦੀ ਜਾਣਕਾਰੀ ਪਹੁੰਚਾਉਂਣ ਲਈ ਟਵੀਟ ਕੀਤਾ ਕਿ, ਪ੍ਰਦਰਸ਼ਨਕਾਰੀਆਂ ਕਾਰਨ ਓਖਲਾ ਅੰਡਰਪਾਸ ਤੋਂ ਸਰਿਤਾ ਵਿਹਾਰ ਤੱਕ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।
Traffic Alert
Traffic movement is closed from Okhla Underpass to Sarita Vihar due to demonstration. Kindly avoid this road.
— Delhi Traffic Police (@dtptraffic) December 15, 2019
ਸਿਟੀਜ਼ਨਸ਼ਿਪ ਐਕਟ ਵਿੱਚ ਵਿਵਾਦਪੂਰਨ ਸੋਧ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਸੰਸਦ ਵਿੱਚ ਰੋਸ ਮਾਰਚ ਕੱਢਣਾ ਚਾਹਿਆ ਤਾਂ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਨੂੰ ਹੋਈ ਝੜਪ ਯੂਨੀਵਰਸਿਟੀ ਲੜਾਈ ਦੇ ਮੈਦਾਨ ਵਿੱਚ ਬਦਲ ਗਈ ਸੀ।

