ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਉੱਤਰੀ ਭਾਰਤ ਚ ਠੰਡ ਵਧਦੀ ਜਾ ਰਹੀ ਹੈ। ਦਸ ਦਈਏ ਕਿ ਪੰਜਾਬ ਚ ਤੜਕਸਾਰ ਤੋਂ ਹੀ ਧੁੰਦ ਪੈ ਰਹੀ ਹੈ।
ਧੁੰਦ ਦੇ ਕਾਰਨ ਸੜ੍ਹਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਘੱਟ ਹੋ ਗਈ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ।
ਕਾਬਿਲੇਗੌਰ ਹੈ ਕਿ ਮੈਦਾਨੀ ਇਲਾਕੇ ’ਚ ਜਿੱਥੇ ਧੁੰਦ ਦੇ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉੱਥੇ ਹੀ ਪਹਾੜੀ ਇਲਾਕਿਆਂ ’ਚ ਬਰਫਬਾਰੀ ਜਾਰੀ ਹੈ। ਜਿਸ ਕਾਰਨ ਕਈ ਥਾਵਾਂ ਤੇ ਬਰਫਬਾਰੀ ਦੇ ਕਾਰਨ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।




