ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੋਮਵਾਰ ਸਵੇਰੇ ਜਾਮੀਆ ਮਿਲੀਆ ਇਸਲਾਮੀਆ (ਜੇਐਮਆਈ) ਯੂਨੀਵਰਸਿਟੀ ਦੇ ਵਿਦਿਆਰਥੀ ਆਪਣੇ ਸਮਾਨ ਸਮੇਤ ਕੈਂਪਸ ਛੱਡਦੇ ਵੇਖੇ ਗਏ, ਕਿਉਂਕਿ ਨਾਗਰਿਕਤਾ ਸੋਧ ਐਕਟ, 2019 ਦੇ ਐਤਵਾਰ ਹੋਏ ਹਿੰਸਕ ਵਿਰੋਧ ਪ੍ਰਦਰਸ਼ਨ ਕਾਰਨ ਯੂਨੀਵਰਸਿਟੀ ਨੂੰ 5 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਐਤਵਾਰ ਨੂੰ ਕੀਤੇ ਪ੍ਰਦਰਸ਼ਨਾਂ ਕਾਰਨ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਹੋਈ ਅਤੇ ਕਈ ਜ਼ਖਮੀ ਵੀ ਹੋਏ ਹਨ।
ਕੁਝ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ‘ਤੇ ਵੀ ਪ੍ਰਦਰਸ਼ਨ ਕੀਤਾ ਅਤੇ ਪ੍ਰਦਰਸ਼ਨਕਾਰੀਆਂ ‘ਤੇ ਕਥਿਤ ‘ਕਰੈਕਡਾਉਨ’ ਲਈ ਦਿੱਲੀ ਪੁਲਿਸ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ। ਜੇਐਮਆਈ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀਆਂ ਨੇ ਜਾਮੀਆ ਕੈਂਪਸ ਵਿੱਚ ਝੜਪ ਤੋਂ ਬਾਅਦ ਐਤਵਾਰ ਨੂੰ ਪੁਲਿਸ ਹੈਡ ਕੁਆਟਰਜ਼ ਵਿਖੇ ਵੀ ਰੋਸ ਪ੍ਰਦਰਸ਼ਨ ਕਰਦੇ ਵੇਖੇ ਗਏ।
ਜਾਮੀਆ ਦੇ ਉੱਚ ਪ੍ਰਬੰਧਕਾ ਨੇ ਪੁਲਿਸ ‘ਤੇ ਦੋਸ਼ ਲਾਇਆ ਹੈ ਕਿ, ਉਨ੍ਹਾਂ “ਲਾਇਬ੍ਰੇਰੀ ਵਿਚ, ਬੈਠੇ ਵਿਦਿਆਰਥੀ ਅਤੇ ਅਸਲ ਦੋਸ਼ੀਆਂ ਵਿਚ ਫਰਕ ਨਹੀਂ ਕਰ ਸਕੀ। ਇਸ ਲਈ ਝੜਪ ਵਿੱਚ ਕੁਝ ਮਸੂਮ ਵਿਦਿਆਰਥੀ ਵੀ ਜ਼ਖਮੀ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ, ਵਿਦਿਆਰਥੀਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਸਟਾਫ ਅਤੇ ਗਾਰਡ ਵੀ ਇਸ ਕਾਰਵਾਈ ਵਿੱਚ ਜ਼ਖਮੀ ਹੋਏ ਸਨ ਅਤੇ ਇਸ ਨਾਲ ਕੈਂਪਸ ਵਿੱਚ ਭੰਨ-ਤੋੜ ਵੀ ਕੀਤੀ ਗਈ।
ਜੇ ਗੱਲ ਪੁਲਿਸ ਪ੍ਰਸ਼ਾਸਨ ਦੀ ਕੀਤੀ ਜਾਵੇ ਤਾਂ ਉਨ੍ਹਾਂ ਦੋਸ਼ ਲਾਇਆ ਕਿ, ਵਿਦਿਆਰਥੀ ਨਾਲ ਹੋਈ ਝੜਪ ਵਿੱਚ ਕਈ ਪੁਲਿਸ ਅਧਿਕਾਰੀ ਜ਼ਖਮੀ ਹੋਏ ਹਨ ਅਤੇ ਪ੍ਰਦਸ਼ਨਕਾਰੀਆਂ ਨੇ ਪੁਲਿਸ ਦੀ ਬੱਸ ਨੂੰ ਵੀ ਅੱਗ ਲਾ ਸਵਾਹ ਕਰ ਦਿੱਤਾ।


