ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ 35 ਹਜ਼ਾਰ 298 ਕਰੋੜ ਦੀ GST ਦੀ ਬਕਾਇਆ ਰਾਸ਼ੀ ਜਾਰੀ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਾਸ਼ੀ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਨੇ ਕਿਹਾ ਕਿ ਸਾਨੂੰ ਜਾਰੀ ਕੀਤੀ ਗਈ ਰਾਸ਼ੀ ਚੋਂ 2 ਹਜ਼ਾਰ 228 ਕਰੋੜ ਰੁਪਏ ਹੀ ਮਿਲੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਾਡੀ ਅਜੇ ਵੀ ਕੇਂਦਰ ਵੱਲ ਰਾਸ਼ੀ ਬਾਕੀ ਪਈ ਹੋਈ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵੱਲੋਂ 6 ਕਰੋੜ ਦੀ ਰਾਸ਼ੀ ਬਾਕੀ ਪਈ ਹੋਈ ਹੈ।

