ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਿਆਸ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਬਾਹਰ ਪ੍ਰਦਰਸ਼ਨ ਦਾ ਦੁਬਾਰਾ ਸ਼ੱਕ ਜਤਾਇਆ ਜਾ ਰਿਹਾ ਹੈ ਦਸ ਦਈਏ ਕਿ ਬੀਤੇ ਦਿਨ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਨੂੰ ਖਤਮ ਕਰ ਦਿੱਤਾ ਸੀ।
ਪਰ ਉਹਨਾਂ ਨੇ ਹਾਈਵੇਅ ਤੇ ਲਾਇਆ ਹੋਇਆ ਜਾਮ ਨੂੰ ਹਟਾ ਦਿੱਤਾ ਪਰ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਫਿਲਹਾਲ ਮੁੜ ਤੋਂ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾਣ ਦੇ ਸ਼ੱਕ ਤੇ ਪ੍ਰਸਾਸ਼ਨ ਨੇ ਸਕੂਲ ਬਾਹਰ ਤਾਇਨਾਤ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਇਕ ਪ੍ਰਾਈਵੇਟ ਸਕੂਲ ਚ ਦੂਜੀ ਜਮਾਤ ਚ ਪੜ੍ਹਦੀ ਮਾਸੂਮ ਦੇ ਨਾਲ ਦਸਵੀਂ ਜਮਾਤ ਦੇ ਬੱਚੇ ਨੇ ਜਬਰਜਨਾਹ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ਚ ਲੈ ਲਿਆ ਹੈ। ਨਾਲ ਹੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੋਂ ਕਾਰਵਾਈ ਦੇ ਲਈ ਦੋ ਦਿਨ ਦਾ ਸਮਾਂ ਮੰਗਿਆ ਹੈ।



