ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਘਣੀ ਧੁੰਦ ਦੇ ਕਾਰਨ ਜਿੱਥੇ ਠੰਡ ’ਚ ਵਾਧਾ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਨੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਦਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਦਸ ਦਈਏ ਕਿ ਧੁੰਦ ਦੇ ਕਾਰਨ ਇਕ ਖੜ੍ਹੇ ਟਰੱਕ ਚ ਪਿੱਛੇ ਤੋਂ ਯਾਤਰੀਆਂ ਨਾਲ ਭਰੀ ਬੱਸ ਟਕਰਾ ਗਈ
ਜਿਸ ਕਾਰਨ ਇਕ ਰੂਹ ਕੰਬਾਉ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਦੇ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 20 ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



