ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਉੱਤਰ ਭਾਰਤ ਚ ਸ਼ੀਤ ਲਹਿਰ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਦਸ ਦਈਏ ਕਿ ਠੰਡ ਦੇ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ ਜਿਸ ਕਾਰਨ ਲੋਕ ਘਰਾਂ ਚ ਹੀ ਕੈਦ ਹੋ ਕੇ ਬੈਠ ਗਏ ਹਨ।
ਉੱਥੇ ਹੀ ਦੂਜੇ ਪਾਸੇ ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵੇਲੇ ਪੰਜਾਬ ਦਾ ਤਾਪਮਾਨ 10 ਡਿਗਰੀ ਤੱਕ ਡਿੱਗਿਆ ਹੋਇਆ ਹੈ।
ਅੰਮ੍ਰਿਤਸਰ ਇਸ ਵੇਲੇ ਪੰਜਾਬ ਦਾ ਸਭ ਤੋਂ ਠੰਡਾ ਜਿਲ੍ਹਾ ਬਣਿਆ ਹੋਇਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ 20,21 ਤੇ 22 ਦਸੰਬਰ ਨੂੰ ਆਸਮਾਨ ’ਚ ਬੱਦਲ ਛਾਏ ਰਹਿਣ ਦੇ ਆਸਾਰ ਹਨ।
ਜਿਸ ਕਾਰਨ ਤਾਪਮਾਨ ’ਚ ਕਾਫੀ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ। ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 72 ਘੰਟਿਆ ’ਚ ਧੁੰਦ ਦੇ ਵਧਣ ਦੇ ਆਸਾਰ ਜਤਾਏ ਹਨ।


