ਰਾਸ਼ਟਰਪਤੀ ਨੂੰ ਸੌਂਪੀਆਂ ਗਿਆ ਵਿਰੋਧੀ ਧਿਰ ਦਾ ਵਫ਼ਦ, ਸੀਏਏ ਰੋਲਬੈਕ ਦੀ ਕੀਤੀ ਮੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਦੇਸ਼ ਭਰ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 19 ਵਿਰੋਧੀ ਧਿਰਾਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਦੇਸ਼ ਭਰ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 19 ਵਿਰੋਧੀ ਧਿਰਾਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਰਿੰਦਰ ਮੋਦੀ ਸਰਕਾਰ ਨੂੰ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਅਪੀਲ ਕੀਤੀ।

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ, ਪੂਰਾ ਦੇਸ਼ ਸੀਏਏ ‘ਤੇ ਅੰਦੋਲਨ ਕਰ ਰਿਹਾ ਹੈ, ਅਤੇ ਵਿਰੋਧੀ ਧਿਰ ਉੱਤਰ ਪੂਰਬ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਤੋਂ ਦੁਖੀ ਹੈ। “ਦਿੱਲੀ ਇਕ ਉਦਾਹਰਣ ਹੈ, ਜਿੱਥੇ ਪੁਲਿਸ ਨੇ ਜਾਮੀਆ ਮਹਿਲਾ ਹੋਸਟਲ ਵਿੱਚ ਜਾ ਕੇ ਜੁਲਮ ਕੀਤੇ ਅਤੇ ਉਨ੍ਹਾਂ ਨੂੰ ਬਾਹਰ ਘਸੀਟਿਆ…. ਸੋਨੀਆ ਗਾਂਧੀ ਨੇ ਕਿਹਾ, ਉਨ੍ਹਾਂ ਨੇ ਬੇਰਹਿਮੀ ਨਾਲ ਵਿਦਿਆਰਥੀਆਂ ਨੂੰ ਕੁੱਟਿਆ, “ਤੁਸੀਂ ਦੇਖਿਆ ਹੈ ਕਿ ਜਦੋਂ ਲੋਕਾਂ ਦੀ ਆਵਾਜ਼ ਬੰਦ ਕਰਨ ਦੀ ਗੱਲ ਆਉਂਦੀ ਹੈ ਤਾਂ ਮੋਦੀ ਸਰਕਾਰ ਨੂੰ ਕੋਈ ਤਰਸ ਨਹੀਂ ਆਉਂਦਾ ।

ਸੋਨੀਆ ਗਾਂਧੀ ਨੇ ਕਿਹਾ, “ਸਥਿਤੀ ਬਹੁਤ ਗੰਭੀਰ ਹੈ ਅਤੇ ਅਸੀਂ ਉਨ੍ਹਾਂ ਦੇ ਉਸ ਤਰੀਕੇ ਨਾਲ ਬਹੁਤ ਦੁਖੀ ਹਾਂ, ਜਿਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਿਆ ਹੈ।” ਉਨ੍ਹਾਂ ਭਾਜਪਾ ਸਰਕਾਰ ‘ਤੇ ਲੋਕਾਂ ਦੀਆਂ ਆਵਾਜ਼ਾਂ ਬੰਦ ਕਰਨ ਅਤੇ ਕਾਨੂੰਨ ਬਣਾਉਣ ਦਾ ਦੋਸ਼ ਵੀ ਲਾਇਆ,  ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ।

ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ “ਸਰਕਾਰ ਜਾਣਦੀ ਸੀ ਕਿ, ਕੀ ਹੋਣ ਵਾਲਾ ਹੈ ਪਰ ਇਸ ‘ਤੇ ਕੁਝ ਨਹੀਂ ਕੀਤਾ, ਜਿਸ ਕਾਰਨ ਆਸਾਮ ਵਿੱਚ ਪੰਜ ਵਿਅਕਤੀਆਂ ਦੀ ਮੌਤ ਅਤੇ ਕਈ ਪੁਲਿਸ ਦੀ ਗੋਲੀਆਂ ਤੋਂ ਜ਼ਖਮੀ ਹੋਏ ਹਨ।” ਵਿਰੋਧੀ ਧਿਰ ਦੇ ਨੇਤਾ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਭਵਨ ਜਾਣ ਤੋਂ ਪਹਿਲਾਂ ਸੰਸਦ ਭਵਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਇਕੱਠੇ ਹੋਏ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

https://www.facebook.com/LivingIndiaNewschannel/videos/561088617772345/

ਵਿਰੋਧੀ ਵਫ਼ਦ ਵਿੱਚ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਡੀਐਮਕੇ ਦੇ ਟੀ.ਆਰ. ਬਾਲੂ, ਤ੍ਰਿਣਮੂਲ ਕਾਂਗਰਸ ਦੇ ‘ਡੇਰੇਕ ਓ ਬਰਾਇਨ, ਅਤੇ ਕਮਿਉਨਿਸਟ ਪਾਰਟੀ ਆਫ਼ ਇੰਡੀਆ-ਮਾਰਕਸਵਾਦੀ ਸੀਤਾਰਾਮ ਯੇਚੁਰੀ ਸ਼ਾਮਿਲ ਸਨ।

Leave a Reply

Your email address will not be published. Required fields are marked *