ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਰੋਕ ਲੱਗਣ ਤੋਂ ਬਾਅਦ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਦਵਿੰਦਰਪਾਲ ਭੁੱਲਰ ਦੇ ਹੱਕ ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਇਆ ਹੈ। DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਪਰੀਮ ਕੋਟ ਚ ਉਹ ਆਪਣਾ ਪੱਖ ਰੱਖਣਗੇ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਦਵਿੰਦਰਪਾਲ ਭੁੱਲਰ ਦੀ ਰਿਹਾਈ ਜਰੂਰੀ ਹੈ। ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਇਹ ਵੀ ਕਿਹਾ ਕਿ ਦਵਿੰਦਰਪਾਲ ਭੁੱਲਰ ਸਰਕਾਰੀ ਅੱਤਵਾਦ ਦੇ ਖਿਲਾਫ ਲੜਿਆ ਹੈ।

