ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਬੱਚਾ ਅਗਵਾ ਕਰਨ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਤੜਕਸਾਰ ਹੀ ਦੋ ਬੱਚਿਆ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ।
https://www.facebook.com/LivingIndiaNewschannel/videos/596566371115708/
ਦੱਸਿਆ ਜਾ ਰਿਹਾ ਹੈ ਕਿ ਦੋਵੇ ਬੱਚੇ ਸਕੂਲ ਬੱਸ ਦਾ ਇੰਤਜਾਰ ਕਰ ਰਹੇ ਸੀ ਇਸੇ ਵੇਲੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਘਟਨਾ ਗੁਰਦਾਸਪੁਰ ਦੇ ਪਿੰਡ ਲਮੀਨ ਕਰਾਲ ਦੀ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
