ਰਣਜੀਤ ਸਿੰਘ ਢੱਡਰੀਆਂਵਾਲੇ ਦੀ ਜਥੇਦਾਰ ਨੂੰ ਚੁਣੌਤੀ, ਕਿਹਾ- 1 ਘੰਟਾ ਖੁਦ ਇਤਿਹਾਸ ਸੁਣਾਉਣ ਜਥੇਦਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਸਿੱਖ ਇਤਿਹਾਸ ਨੂੰ ਲੈਕੇ ਮਸਲਾ ਭਖਦਾ ਹੋਇਆ ਨਜਰ ਆ ਰਿਹਾ ਹੈ। ਦਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਸਿੱਖ ਇਤਿਹਾਸ ਨੂੰ ਲੈਕੇ ਮਸਲਾ ਭਖਦਾ ਹੋਇਆ ਨਜਰ ਆ ਰਿਹਾ ਹੈ। ਦਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਕ ਕਮੇਟੀ ਬਣਾਈ ਗਈ ਸੀ ਜਿਸ ’ਚ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਸਾਫ ਮਨਾ ਕਰ ਦਿੱਤਾ ਹੈ।

ranjit singh khalsa dhadrianwale

ਨਾਲ ਹੀ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਹਿਬ ਦੇ ਜਥੇਦਾਰ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜਥੇਦਾਰ ਨੂੰ ਸਿੱਖ ਇਤਿਹਾਸ ਖੁਦ ਸੁਣਾਉਣ। ਦੂਜੇ ਪਾਸੇ ਕਮੇਟੀ ਨੇ ਢੱਡਰੀਆਂਵਾਲੇ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਕਮੇਟੀ ਸਾਹਮਣੇ ਸਪੱਸ਼ਟ ਤੌਰ ਤੇ ਇਨਕਾਰ ਕਰਦੇ ਹੋਏ ਕਿਹਾ ਕਿ ਚਾਹੇ ਉਹਨਾਂ ਨੂੰ ਪੰਥ ਚੋਂ ਛੇਕ ਦਿੱਤਾ ਜਾਵੇ ਪਰ ਉਹ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ।

Leave a Reply

Your email address will not be published. Required fields are marked *