ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਹੁਚਰਚਿਤ ਅਕਾਲੀ ਸਰਪੰਚ ਦੇ ਕਤਲ ਦਾ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਨੇ ਆਪਣਾ ਆਤਮ ਸਮਰਪਣ ਕਰ ਲਿਆ ਹੈ। ਦੂਜੇ ਪਾਸੇ ਇਸ ਮਾਮਲੇ ਦੇ ਦੋ ਮੁਲਜ਼ਮ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ ਜਿਸ ਕਾਰਨ ਅਕਾਲੀ ਸਰਪੰਚ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਹਮਲੇ ਤੋਂ ਬਾਅਦ ਪਿੰਡ ਦੇ ਕੁਝ ਲੋਕਾਂ ਤੇ ਹੀ ਹਮਲਾ ਕਰਨ ਦਾ ਆਰੋਪ ਲੱਗਿਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

