ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸਿੱਖ ਕੈਦੀ ਦਵਿੰਦਰਪਾਲ ਸਿੰਘ ਭੁੱਲਰ ਦੀ ਸਜਾ ਮੁਆਫੀ ਲਈ ਸੁਪਰੀਮ ਕੋਰਟ ਦਾ ਦਰਵਾਜਾ ਖੜਕਾ ਸਕਦੀ ਹੈ। ਦੱਸ ਦਈਏ ਐਸਜੀਪੀਸੀ 1993 ਵਿੱਚ ਹੋਏ ਬੰਬ ਧਮਾਕੇ ਦੇ ਦੋਸ਼ੀ ਨੂੰ ਮੁਆਫੀ ਦਿਵਾਉਂਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਦੇ ਗੈਸਟ ਹਾਉਸ ਵਿੱਚ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ, ਭੁੱਲਰ ਦੀ ਮੁਆਫੀ ਲਈ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜੇਗੀ। ਵੱਡੇ ਵਕੀਲ ਇਸ ਕੇਸ ਦੀ ਵਕਾਲਤ ਕਰਨਗੇ ਅਤੇ ਕਮੇਟੀ ਇਸ ਦਾ ਖਰਚਾ ਚੁੱਕੇਗੀ। ਇਸ ਤੋਂ ਇਲਾਵਾ ਸਮੀਖਿਆ ਪਟੀਸ਼ਨ ਵੀ ਦਾਇਰ ਕੀਤੀ ਜਾਵੇਗੀ। ਦੂਜੇ ਪਾਸੇ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਗਦਰੀ ਬਾਬਿਆਂ ਦੀ ਯਾਦ ਵਿੱਚ 11 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇਕ ਵਿਸ਼ਾਲ ਇਕੱਠ ਹੋਵੇਗਾ ਅਤੇ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜੈਬ ਘਰ ਅੰਮ੍ਰਿਤਸਰ ਵਿੱਚ ਲਾਉਣ ਦੀ ਤਰਜੀਹ ਕੀਤੀ ਜਾਵੇਗੀ।
ਇਕ ਲੱਖ ਦੇ ਐਵਾਰਡ ਤੋਂ ਵਰਿਆਮ ਸਿੰਘ ਦਾ ਸਨਮਾਨ
ਬੇਅੰਤ ਸਿੰਘ ਕਤਲ਼ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਲਈ ਸ਼੍ਰੋਮਣੀ ਕਮੇਟੀ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰੇਗੀ। ਇਸ ਤੋਂ ਇਲਾਵਾ ਕਮੇਟੀ ਲੰਮੇ ਸਮੇਂ ਤੋਂ ਸਿੱਖ ਕੈਦੀ ਵਰਿਆਮ ਸਿੰਘ ਨੂੰ ਇਕ ਲੱਖ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਤ ਕਰੇਗੀ।
ਸੁਪਰੀਮ ਕੋਰਟ ਨੇ ਲਾਈ ਪਾਬੰਦੀ
ਬਹਿਰਹਾਲ ਸੁਪਰੀਮ ਕੋਰਟ ਨੇ ਦਵਿੰਦਰਪਾਲ ਭੁੱਲਰ ਨੂੰ ਰਿਹਾ ਕਰਨ ਦੇ ਕੇਂਦਰ ਦੇ ਫੈਸਲੇ ‘ਤੇ ਪਾਬੰਦਾ ਲਗਾ ਦਿੱਤੀ ਹੈ। ਇਸ ਖ਼ਿਲਾਫ਼ ਯੂਥ ਕਾਂਗਰਸ ਦੇ ਸਾਬਕਾ ਨੇਤਾ ਮਨਿੰਦਰ ਸਿੰਘ ਬਿੱਟਾ ਵੱਲੋਂ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਦੱਸ ਦਈਏ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, ਭੁੱਲਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਹੁਣ ਕੇਂਦਰ ਸਰਕਾਰ ਭੁੱਲਰ ਨੂੰ ਰਿਹਾ ਨਹੀਂ ਕਰ ਸਕਦੀ।


