ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼ੁੱਕਰਵਾਰ ਨੂੰ ਕੁਲਦੀਪ ਸੇਂਗਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਉਨਾਓ ਬਲਾਤਕਾਰ ਕੇਸ ਵਿੱਚ ਦੋਸ਼ੀ ਕਰਾਰ ਕਰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੇਂਗਰ ਦੇ ਖਿਲਾਫ ਸਜ਼ਾ ਦਿੱਤੇ ਜਾਣ ਦਾ ਫੈਸਲਾ ਸ਼ੁੱਕਰਵਾਰ ਦੁਪਹਿਰ ਸੇਂਗਰ ਦੀ ਵਿੱਤੀ ਸਥਿਤੀ ਦਾ ਪਤਾ ਲਗਾਉਣ ਲਈ ਵਿਸਥਾਰਤ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਗਿਆ।
ਅਦਾਲਤ ਨੇ ਸੋਮਵਾਰ ਨੂੰ ਸੇਂਗਰ ਨੂੰ IPC ਦੀ ਧਾਰਾ ਅਤੇ ਪੋਕਸੋ ਐਕਟ ਤਹਿਤ ਬਲਾਤਕਾਰ ਲਈ ਦੋਸ਼ੀ ਠਹਿਰਾਇਆ ਸੀ। ਪੀੜਿਤਾ ਉਸ ਸਮੇਂ ਨਾਬਾਲਗ ਸੀ, ਜਦੋਂ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ। ਇਸ ਕੇਸ ਵਿੱਚ ਸਹਿ ਦੋਸ਼ੀ ਸ਼ਸ਼ੀ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ, ਜਿਸਨੂੰ ਕਿ ਬੜੀ ਕਰ ਦਿੱਤਾ ਗਿਆ ਹੈ।
ਸ਼ਸ਼ੀ ਸਿੰਘ ‘ਤੇ ਇਲਜ਼ਾਮ ਲਗਾਇਆ ਗਿਆ ਸੀ ਕਿ, ਉਸ ਨੂੰ ਨੌਕਰੀ ਦਿਵਾਉਣ ਵਿੱਚ ਮਦਦ ਕਰਨ ਦੇ ਬਹਾਨੇ ਲੜਕੀ ਨੂੰ ਉਹ ਕੁਲਦੀਪ ਸੇਂਗਰ ਕੋਲ ਲੈ ਕੇ ਗਿਆ ਸੀ। ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੇ ਅਦਾਲਤ ਨੂੰ ਕਾਨੂੰਨ ਤਹਿਤ ਨਿਰਧਾਰਤ ਉਮਰ ਕੈਦ ਦੀ ਵੱਧ ਤੋਂ ਵੱਧ ਸਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ, ਇਹ ਸਿਸਟਮ ਵਿਰੁੱਧ ਕਿਸੇ ਵਿਅਕਤੀ ਦੇ ਇਨਸਾਫ਼ ਦੀ ਲੜਾਈ ਹੈ।


