ਪਟਿਆਲਾ ’ਚ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਪ੍ਰਦਰਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਦਸ ਦਈਏ ਕਿ ਪਟਿਆਲਾ ’ਚ ਧਾਰਾ 144…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਦਸ ਦਈਏ ਕਿ ਪਟਿਆਲਾ ’ਚ ਧਾਰਾ 144 ਲੱਗੀ ਹੋਈ ਹੈ ਇਸਦੇ ਬਾਵਜੁਦ ਵੀ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਤਾ ਜਾਵੇਗਾ। ਦੂਜੇ ਪਾਸੇ ਅਕਾਲੀ ਦਲ  ਨੇ ਧਾਰਾ 144 ਲੱਗਣ ਤੇ ਸਵਾਲ ਵੀ ਚੁੱਕੇ ਹਨ।

ਇਸ ਮਾਮਲੇ ਤੇ ਚੰਦੂਮਾਦਰਾ ਦਾ ਕਹਿਣਾ ਹੈ ਕਿ ਸਾਡੇ ਡਰ ਦੇ ਕਾਰਨ ਧਾਰਾ 144 ਲਾਗੂ ਕੀਤੀ ਗਈ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਸਰਕਾਰ ਸਾਡਾ ਧਰਨਾ ਭੰਗ ਕਰਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਆਖਿਰ ਪਟਿਆਲਾ ’ਚ ਹੀ ਕਿਉਂ ਧਾਰਾ 144 ਲਾਗੂ ਕੀਤੀ ਗਈ ਹੈ।

Leave a Reply

Your email address will not be published. Required fields are marked *