ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਜੇਪੀ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਧਮਕੀ ਇੰਟਰਨੈਸ਼ਨਲ ਕਾਲ ਦੇ ਜ਼ਰੀਏ ਗੰਭੀਰ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਦੂਜੇ ਪਾਸੇ ਗੌਤਮ ਗੰਭੀਰ ਵੱਲੋਂ ਇਸ ਪੂਰੇ ਮਾਮਲੇ ਦੀ ਡੀਸੀਪੀ ਨੂੰ ਪੱਤਰ ਲਿਖ ਕੇ ਜਾਣਕਾਰੀ ਦੇ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

