ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜਾਨ ’ਤੇ ਖਤਰਾ ਮੰਡਰਾ ਰਿਹਾ ਹੈ। ਜੀ ਹਾਂ ਖੂਫੀਆਂ ਏਜੰਸੀਆਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਦਸ ਦਈਏ ਕਿ ਪੀਐੱਮ ਨਰੇਂਦਰ ਮੋਦੀ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਹੋਣ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ। ਪਰ ਇਸ ਦੌਰਾਨ ਉਹਨਾਂ ਨੂੰ ਦਹਿਸ਼ਤਗਰਦ ਆਪਣਾ ਨਿਸ਼ਾਨਾ ਬਣਾਉਣ ਦੀ ਤਿਆਰੀ ’ਚ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰੈਲੀ ਚ ਪੀਐੱਮ ਮੋਦੀ ਨੂੰ ਦਹਿਸ਼ਤਗਰਦ ਆਪਣਾ ਨਿਸ਼ਾਨਾ ਬਣਾ ਸਕਦੇ ਹਨ।
ਇਸ ਦੀ ਜਾਣਕਾਰੀ ਹਾਸਿਲ ਹੋਣ ਤੋਂ ਬਾਅਦ ਖੂਫੀਆਂ ਏਜੰਸੀਆਂ ਵੱਲੋਂ ਸੁਰੱਖਿਆਂ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਨਾਲ ਹੀ ਪੁਲਿਸ ਪ੍ਰਸਾਸ਼ਨ ਨੂੰ ਵੀ ਅਲਰਟ ਰਹਿਣ ਦੀ ਹਿਦਾਇਤ ਦਿੱਤੀ ਗਈ ਹੈ। ਜਿਸ ਤੋਂ ਬਾਅਦ ਰਾਮਲੀਲਾ ਮੈਦਾਨ ਦੇ ਚੱਪੇ ਚੱਪੇ ਤੇ ਭਾਰੀ ਸੁਰੱਖਿਆਂ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਕਾਬਿਲੇਗੌਰ ਹੈ ਕਿ ਦਿੱਲੀ ਦੇ ਰਾਮ ਲੀਲਾ ਮੈਦਾਨ ’ਚ ਪੀਐੱਮ ਮੋਦੀ ਆਗਾਮੀ ਦਿੱਲੀ ਵਿਧਾਨਸਬਾ ਚੋਣਾਂ ਨੂੰ ਲੈਕੇ ਜਨਤਾ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ।

