ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ ਨੇ ਜਨ ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੋਇਆ ਹੈ। ਦਸ ਦਈਏ ਕਿ ਸੜ੍ਹਕਾਂ ਦੇ ਸੰਘਣੀ ਧੁੰਦ ਦੇ ਕਾਰਨ ਵਾਹਨਾਂ ਦੀ ਰਫਤਾਰ ਕਾਫੀ ਘੱਟ ਗਈ ਹੈ।
ਕਾਬਿਲੇਗੌਰ ਹੈ ਕਿ ਜੇਕਰ ਮੈਦਾਨੀ ਇਲਾਕੇ ’ਚ ਧੁੰਦ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਉੱਥੇ ਹੀ ਪਹਾੜੀ ਇਲਾਕਿਆਂ ’ਚ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਠੰਡ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਬਰਫੀਲੀਆਂ ਅਤੇ ਠੰਡੀਆਂ ਹਵਾਵਾਂ ਦੇ ਕਾਰਨ ਲੋਕ ਆਪਣੇ ਘਰਾਂ ’ਚ ਕੈਦ ਰਹਿਣ ਲਈ ਮਜ਼ਬੂਰ ਹਨ।
ਉੱਥੇ ਹੀ ਮੌਸਮ ਵਿਭਾਗ ਨੇ ਵੀ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਸੂਬੇ ’ਚ ਰਿਕਾਰਡ ਤੋੜ ਠੰਡ ਪਵੇਗੀ। ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਸੂਬੇ ’ਚ ਰਾਤ ਦੇ ਸਮੇਂ 0 ਤੋਂ 3 ਡਿਗਰੀ ਤਾਪਮਾਨ ਹੋਵੇਗਾ। ਜਿਸ ਕਾਰਨ ਲੋਕਾਂ ਨੂੰ ਆਉਣ ਵਾਲੇ ਸਮੇਂ ’ਚ ਸਾਵਧਾਨ ਰਹਿਣ ਦੀ ਗੱਲ ਆਖੀ ਹੈ।


