ਮੋਗਾ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਮੋਗਾ ਦੇ ਸਕਾਈਰਿਗ ਹੋਟਲ ਪਹੁੰਚੇ। ਉਨ੍ਹਾਂ ਪਹਿਲਾਂ ਅਧਿਆਪਕ ਦਿਵਸ ‘ਤੇ ਸੂਬਾ ਪੱਧਰੀ ਅਧਿਆਪਕ ਸਮਾਗਮ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਟੇਟ ਐਵਾਰਡੀ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ, ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਤੋਂ ਇਲਾਵਾ ਪਾਰਟੀ ਆਗੂ ਹਾਜ਼ਰ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਵਿਭਾਗ ਦੇ ਹਰ ਬੱਚੇ ਦੇ ਭਵਿੱਖ ਦਾ ਹੱਥ ਹੋਵੇ ਉਹ ਧਰਨੇ ਵਾਲਾ ਵਿਭਾਗ ਬਣ ਚੁੱਕਿਆ ਸੀ। ਪਹਿਲੀਆਂ ਸਰਕਾਰਾਂ ਨੇ ਨਹੀਂ ਸੋਚਿਆ ਅਧਿਆਪਕਾਂ ਲਈ।
5 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 54 ਅਧਿਆਪਕਾਂ ਨੂੰ ਸਟੇਟ ਐਵਾਰਡ, 11 ਨੂੰ ਯੁਵਾ ਅਧਿਆਪਕ ਐਵਾਰਡ ਮਿਲਿਆ ਹੈ।
ਕਿਉਂ ਮਨਾਇਆ ਜਾਂਦੈ ਅਧਿਆਪਕ ਦਿਵਸ
ਅੱਜ ਦੇਸ਼ ਭਰ ਵਿਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਧਿਆਪਕਾਂ ਨੂੰ ਸਮਰਪਿਤ ਇਹ ਦਿਨ ਵਿਸ਼ੇਸ਼ ਤੌਰ ‘ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਨਮਾਨ ‘ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਦਾ ਜਨਮ 5 ਸਤੰਬਰ 1888 ਨੂੰ ਹੋਇਆ ਸੀ।

