ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਥਾਣਾ ਕਰਤਾਰਪੁਰ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ, ਕੁਝ ਨੌਜਵਾਨਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਨੇ ਸ਼ਹਿਰ ‘ਚ ਨਾਕਾਬੰਦੀ ਕੀਤੀ ਤਾਂ ਜੀ ਟੀ ਰੋਡ ਨਜਦੀਕ ਦਿਆਲਪੁਰ ਤੇ ਲਗਾਏ ਨਾਕੇ ਦੌਰਾਨ ਭਾਰੀ ਮਾਤਰਾ ਚ ਅਲਕੋਹਲ ਸ਼ਰਾਬ ਸਮੇਤ ਇਕ ਨੌਜਵਾਨ ਪੁਲਿਸ ਨੇ ਕਾਬੂ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀ ਐਸ ਪੀ ਸੁਰਿੰਦਰ ਧੋਗਰੀ ਨੇ ਦੱਸਿਆ ਕਿ, ਥਾਣਾ ਮੁਖੀ ਪੁਸ਼ਪ ਬਾਲੀ ਵਲੋਂ ਲਗਾਏ ਨਾਕੇ ‘ਤੇ ਸ਼ੱਕ ਦੇ ਆਧਾਰ ਉੱਤੇ ਜਦੋਂ ਇੱਕ ਸਬਜੀ ਨਾਲ ਭਰੀ ਗੱਡੀ ਨੂੰ ਰੋਕਿਆ ਗਿਆ ਅਤੇ ਉਸ ਦੀ ਤਲਾਸ਼ਈ ਲਈ ਗਈ ਤਾਂ ਸਬਜ਼ੀਆਂ ਥੱਲੇ 11 ਪੇਟੀਆਂ ਸ਼ਰਾਬ ਦੀ ਬਰਾਮਦ ਕੀਤੀ ਗਈ । ਪੁਲਿਸ ਨੇ ਦੱਸਿਆ ਕਿ ਗੱਡੀ ‘ਤੇ ਨੰਬਰ ਵੀ ਸਕੂਟਰ ਦਾ ਲਾਇਆ ਹੋਇਆ ਸੀ।
ਦੋਸ਼ੀ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਨਿਵਾਸੀ ਉਠੀਆਂ, ਜਿਲ੍ਹਾ ਅਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

