ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਰਕਾਰ ਵੱਲੋਂ ਜਿੱਥੇ ਗਰੀਬਾਂ ਦੀ ਮਦਦ ਕਰਨ ਦੇ ਲੱਖਾਂ ਹੀ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਪਠਾਨਕੋਟ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਹਨਾਂ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਦਸ ਦਈਏ ਕਿ ਪਠਾਨਕੋਟ ’ਚ ਇਕ ਘਰ ਦੀ ਛੱਤ ਡਿੱਗਣ ਕਾਰਨ ਭਿਆਨਕ ਘਟਨਾ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਛੱਤ ਡਿੱਗਣ ਦੇ ਕਾਰਨ ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਕਾਰਨ ਘਰ ’ਚ ਮਾਤਮ ਛਾਇਆ ਹੋਇਆ ਹੈ। ਉੱਥੇ ਹੀ ਮ੍ਰਿਤਕ ਦੀ ਪਛਾਣ ਕ੍ਰਿਸ਼ਨ ਚੰਦ ਦੇ ਨਾਂ ਨਾਲ ਹੋਈ ਹੈ। ਨਾਲ ਹੀ ਪਰਿਵਾਰ ਦੇ ਸਿਰ ਤੋਂ ਛੱਤ ਵੀ ਚੱਲੀ ਗਈ ਹੈ। ਫਿਲਹਾਲ ਪੀੜਤ ਪਰਿਵਾਰ ਪ੍ਰਸਾਸ਼ਨ ਤੋਂ ਮਦਦ ਦੀ ਅਪੀਲ ਕਰ ਰਿਹਾ ਹੈ।

