ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਗਵਾੜਾ ’ਚ ਇਕ ਕਾਂਗਰਸੀ ਵਰਕਰ ਦੀ ਗ੍ਰਿਫਤਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਵਰਕਰ ਚੋਰੀ ਕੀਤੇ ਗਏ ਸਮਾਨ ਦੀ ਖਰੀਦਦਾਰੀ ਕਰਦਾ ਸੀ। ਜਿਸ ਕਾਰਨ ਪੁਲਿਸ ਨੇ ਕਾਰਵਾਈ ਕੀਤੀ ਹੈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਵਰਕਰ ਬਿੱਟੂ ਜਮਾਲਪੁਰ ਦੇ ਨਾਲ-ਨਾਲ ਕਈ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਮੁਲਜ਼ਮ ਚੋਰੀ ਦਾ ਸਰੀਆ ਟਰੱਕ ਚੋਂ ਉਤਾਰ ਰਿਹਾ ਸੀ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


