ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਫਰੀਕੀ ਦੇਸ਼ ਬੁਰਕੀਨਾ ਫਾਸੋ ਚ ਇਕ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਇਹਨਾਂ ਜਿਆਦਾ ਘਾਤਕ ਸੀ ਕਿ ਇਸ ਹਮਲੇ ਦੇ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆਂ ਬਲਾਂ ਦੇ ਨਾਲ ਲੜਦੇ ਹੋਏ 80 ਅੱਤਵਾਦੀ ਵੀ ਮਾਰੇ ਗਏ ਹਨ।
ਇਸ ਹਮਲੇ ਤੇ ਦੇਸ਼ ਬੁਰਕੀਨਾ ਫਾਸੋ ਦੇ ਰਾਸ਼ਟਰਪਤੀ ਰੋਚ ਮਾਰਕ ਕਾਬੋਰ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ’ਚ 80 ਅੱਤਵਾਦੀ ਮਾਰੇ ਗਏ ਹਨ। ਉੱਥੇ ਹੀ ਦਸ ਦਈਏ ਕਿ ਇਸ ਹਮਲੇ ’ਚ ਮਰਨ ਵਾਲਿਆਂ ਵਿਚੋਂ ਜਿਆਦਾਤਰ ਮਹਿਲਾਵਾਂ ਹਨ। ਸੁਰੱਖਿਆ ਬਲਾਂ ਨੇ ਇਸ ਹਮਲੇ ਤੇ ਕਿਹਾ ਕਿ ਇਸ ਹਮਲੇ ਦੇ ਕਾਰਨ ਉਹਨਾਂ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਦਸ ਦਈਏ ਕਿ ਬੁਰਕੀਨਾ ਫਾਸੋ ’ਚ ਇਹ ਸਭ ਤੋਂ ਵੱਡਾ ਅੱਤਵਾਦੀ ਘਟਨਾ ਹੈ।

