ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਤਾਜ਼ਾ ਮਾਮਲਾ ਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਨਾਜਾਇਜ਼ ਮਾਈਨਿੰਗ ਦੇ ਚੱਲਦੇ ਦੋ ਵਿਅਕਤੀਆਂ ਦੀ ਜਾਨਾਂ ਚੱਲੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਜਾਇਜ਼ ਮਾਈਨਿੰਗ ਕਰਦੇ ਸਮੇਂ ਟਿੱਪਰ ਦਰਿਆ ’ਚ ਡਿੱਗ ਗਿਆ ਜਿਸ ਕਾਰਨ ਇਸ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਉੱਥੇ ਇਸ ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕਰ ਲਈ ਹੈ ਜਦਕਿ ਦੂਜੇ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਦਰਿਆ ’ਚੋਂ ਟਿੱਪਰ ਨੂੰ ਬਾਹਰ ਕੱਢਣ ਦੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਨੱਕ ਦੇ ਹੇਠਾਂ ਨਾਜਾਇਜ਼ ਮਾਈਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਇੰਨਾ ਮਾਮਲਿਆਂ ਦੀ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।



