ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕਲੀਨ ਚਿੱਟ ਮਿਲ ਗਈ ਹੈ। ਦਸ ਦਈਏ ਕਿ DGP ਇੰਟੈਸੀਜੈਂਸ ਨੇ ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਕੈਬਨਿਟ ਮੰਤਰੀ ਰੰਧਾਵਾ ਨੂੰ ਕਲੀਨ ਚਿੱਟ ਦਿੱਤੀ ਹੈ। ਨਾਲ ਹੀ DGP ਨੇ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ VIP ਸਹੂਲਤ ਨਹੀਂ ਮਿਲ ਰਹੀ ਹੈ।
ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਸੁਖਜਿੰਦਰ ਸਿੰਘ ਰੰਧਾਵਾ ਤੇ ਇਲਜਾਮ ਲਗਾਉਂਦੇ ਹੋਏ ਕਿਹਾ ਸੀ ਕਿ ਜੱਗੂ ਭਗਵਾਨਪੁਰੀਆ ਰੰਧਾਵਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੇ ਹੁਕਮ ਦਿੱਤੇ ਸੀ।

