ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ ਚ ਸਿਆਸਤਦਾਨਾਂ ਤੇ ਵੱਡਾ ਖਤਰਾ ਮੰਡਰਾ ਰਿਹਾ ਹੈ। ਦਸ ਦਈਏ ਕਿ ਪਾਕਿਸਤਾਨ ਨਾਲ ਲੱਗਦੇ ਸਰਹੱਦ ਤੇ ਪੰਜਾਬ ਉੱਤੇ ਵੱਡੇ ਹਮਲੇ ਹੋ ਸਕਦੇ ਹਨ ਇਹ ਹਮਲੇ ਡ੍ਰੋਨ ਰਾਹੀ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦਾ ਨਿਸ਼ਾਨਾ ਪੰਜਾਬ ਵਿਧਾਨ ਸਭਾ ਦੀ ਅਸੈਂਬਲੀ, ਰੇਲਵੇ ਸਟੇਸ਼ਨ, ਏਅਰਪੋਰਟ, ਸਿਆਸਤਦਾਨ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਤੇ ਨਾਲ ਹੀ ਸਿਆਸਤਦਾਨਾਂ ਦੇ ਘਰਾ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਇਹ ਸੂਚਨਾ ਮਿਲਣ ਤੋਂ ਬਾਅਦ ਅਫਸਰਾਂ ਨੂੰ ਇਸ ਬਾਰੇ ਅਲਰਟ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਗੰਭੀਰਤਾ ਨੂੰ ਲੈਂਦੇ ਹੋਏ ਪੰਜਾਬ ਦੇ ਪੁਲਿਸ ਮੁਖੀ ਨੇ ਸਾਰੇ ਅਫਸਰਾਂ ਨੂੰ ਲਿਖਤੀ ਹੁਕਮ ਦਿੰਦੇ ਹੋਏ ਕਿਹਾ ਕਿ ਸਾਰੇ ਨਿਸ਼ਾਨੇ ਤੇ ਹੋ ਸਕਦੇ ਹਨ ਤੇ ਅਲਰਟ ਰਿਹਾ ਜਾਵੇ। ਨਾਲ ਹੀ ਡ੍ਰੋਨ ਦੇਖਦੇ ਸਾਰ ਗੋਲੀ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

