ਸ਼ਰਾਬ ਖਰੀਦਣ ਠੇਕੇ ’ਤੇ ਆਏ ਸ਼ਖਸ ਨੇ ਸ਼ਰਾਬ ਨਾ ਮਿਲਣ ’ਤੇ ਦਿੱਤਾ ਇਸ ਵੱਡੀ ਵਾਰਦਾਤ ਨੂੰ ਅੰਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਸੇਖਵਾਂ ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਸ਼ਰਾਬ ਦੇ ਠੇਕੇ ਨੂੰ ਜਬਰਨ ਖੁਲਵਾ ਕੇ ਸ਼ਰਾਬ ਲੈਣਾ ਚਾਹੁੰਦਾ ਸੀ ਪਰ ਠੇਕੇ ਤੇ ਕੰਮ ਕਰਨ ਵਾਲੇ ਵਿਅਕਤੀ ਨੇ ਜਦੋ ਠੇਕਾ ਨਹੀਂ ਖੋਲਿਆ ਤਾਂ ਵਿਅਕਤੀ ਨੇ ਬਾਹਰ ਤੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

firing firing

ਜਿਸ ਕਾਰਨ ਠੇਕੇ ’ਚ ਕੰਮ ਕਰਨ ਵਾਲਾ ਵਿਅਕਤੀ ਜਖਮੀ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਜਖਮੀ ਵਿਆਕਤੀ ਹਿਮਾਚਲ ਦੇ ਨੂਰਪੁਰ ਪਡੋਲੀ ਦਾ ਰਹਿਣ ਵਾਲਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *