ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਬੱਚਿਆ ਦੇ ਨਾਲ ਜਬਰ ਜਨਾਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਜਿਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਲੋਕਾਂ ਨੂੰ ਕਾਨੂੰਨ ਦਾ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜ਼ਪੁਰ ਝਿਰਕਾ ਬਲਾਕ ਦੇ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 8 ਸਾਲਾਂ ਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਉਸਦਾ ਗੱਲਾ ਘੁੱਟ ਕੇ ਮੌਤ ਦੇ ਮੁੰਹ ’ਚ ਸੁੱਟ ਦਿੱਤਾ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਬੱਚੀ ਆਪਣੀ ਬੱਕਰੀਆਂ ਨੂੰ ਚਰਾਉਣ ਲਈ ਗਈ ਸੀ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਪਹਿਲਾਂ ਬੱਚੀ ਦੇ ਨਾਲ ਜਬਰ ਜਨਾਹ ਕੀਤਾ ਫਿਰ ਉਸਨੂੰ ਗਲ ਘੁੱਟ ਕੇ ਜਾਨੋ ਮਾਰ ਦਿੱਤਾ। ਇਸ ਤੋਂ ਬਾਅਦ ਜਦੋ ਬੱਚੀ ਦੀ ਭਾਲ ਕੀਤੀ ਗਈ ਤਾਂ ਬੱਚੀ ਅਰਧ ਨਗਨ ਹਾਲਤ ’ਚ ਖੂਨ ’ਚ ਲਥਪਥ ਮਿਲੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

