ਫਤਿਹਗੜ੍ਹ ਸਾਹਿਬ ‘ਚ ਨਗਰ ਕੀਰਤਨ ਦੌਰਾਨ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਿੱਥੇ ਅੱਜ ਫਤੇਹਗੜ੍ਹ ਸਾਹਿਬ ‘ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਿੱਥੇ ਅੱਜ ਫਤੇਹਗੜ੍ਹ ਸਾਹਿਬ ‘ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਦੌਰਾਨ ਨਗਰ ਕੀਰਤਨ ਕੱਢਿਆ ਗਿਆ। ਉੱਥੇ ਹੀ ਕੁਝ ਅਕਾਲੀ ਦਲ ਦੇ ਸਮਰਥਕ ਇਸ ਨਗਰ ਕੀਰਤਨ ਵਿੱਚ ਖ਼ਾਲਿਸਤਾਨ ਦੇ ਝੰਡਿਆਂ ਸਣੇ ਸ਼ਾਮਿਲ ਹੋਏ ਅਤੇ ਨਾਅਰੇਬਾਜੀ ਕੀਤੀ। ਹੈਰਾਨੀ ਵਾਲੀ ਗੱਲ ਇਹ ਹੈ ਕਿ, ਕਿਸੇ ਨੇ ਵੀ ਇਸ ਦਾ ਵਿਰੋਧ ਨਹੀਂ ਕੀਤਾ।

ਪੰਜ ਪਿਆਰਿਆਂ ਦੀ ਅਗਵਾਈ ‘ਚ ਪਾਲਕੀ ਸਾਹਿਬ ਨੂੰ ਸਾਰੇ ਜਿਲ੍ਹੇ ਵਿੱਚ ਘੁਮਾਇਆ ਗਿਆ ਅਤੇ ਨਿੱਕੀ ਉਮਰ ‘ਚ ਹੀ ਕੌਮ ਲਈ ਜਾਨ ਵਾਰਨ ਵਾਲੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਸੀ। ਉਸ ਦਰਮਿਆਨ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਵਾਲਿਆਂ ਨੂੰ ਕਿਸੇ ਨੇ ਨਹੀਂ ਰੋਕਿਆ। ਜੋ ਕਿ ਆਮ ਲੋਕਾਂ ਦੇ ਮਨਾਂ ਵਿੱਚ ਵਿਤਕਰਾ ਪੈਦਾ  ਕਰਨ ਦੀ ਕੋਸ਼ਿਸ ਸੀ।

Leave a Reply

Your email address will not be published. Required fields are marked *