ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 14 ਸਾਲਾਂ ਨਾਬਾਲਿਗ ਬੱਚੀ ਦੇ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ASI ਤੇ ਮਾਸੂਮ ਦੇ ਨਾਲ ਜਬਰਜਨਾਹ ਕਰਨ ਦੇ ਇਲਜਾਮ ਲੱਗੇ ਹਨ। ਕਿਹਾ ਜਾ ਰਿਹਾ ਹੈ ਕਿ ASI ਨੇ ਸ਼ਰਾਬ ਦੇ ਨਸ਼ੇ ’ਚ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕਰ ਰਹੀ ਹੈ।

