ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ, ਦਿੱਲੀ ਸਰਕਾਰ ਐਨਡੀਐਮਸੀ ਅਤੇ ਦਿੱਲੀ ਛਾਉਣੀ ਅਧੀਨ ਆਉਂਦੇ ਸਕੂਲਾਂ ਦੀਆਂ ਬੋਰਡ ਪ੍ਰੀਖਿਆ ਫੀਸਾਂ ਦਾ ਭੁਗਤਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ।
ਦਿੱਲੀ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ, ਉਹ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਫੀਸ ਅਦਾ ਕਰੇਗੀ। ਪਰ ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ, ਸਰਕਾਰ ਨੇ ਐਨਡੀਐਮਸੀ ਅਤੇ ਦਿੱਲੀ ਛਾਉਣੀ ਦੁਆਰਾ ਚਲਾਏ ਜਾ ਰਹੇ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਅਦਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਹੁਣ ਦੇਖਣਾਂ ਇਹ ਹੋਵੇਗਾ ਕਿ, ਇਹ ਵਾਅਦਾ ਪੂਰਾ ਕੀਤਾ ਜਾਵੇਗਾ ਜਾਂ ਸਿਰਫ਼ ਇਹ ਵੋਟ ਲੈਣ ਦੀ ਰਾਜਨਿਤੀ ਦਾ ਖੇਡ ਹੈ।

