ਲੁਧਿਆਣਾ ‘ਚ ਸਾਈਕਲ ਗੋਦਾਮ ਵਿੱਚ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਵੀਰਵਾਰ ਦੁਪਹਿਰ ਫੋਕਲ ਪੁਆਇੰਟ ਫੇਜ਼ -7 ਵਿਖੇ ਸਥਿਤ ਐਸ ਕੇ ਬਾਈਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਪੂਰੇ ਗੁਦਾਮ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਵੀਰਵਾਰ ਦੁਪਹਿਰ ਫੋਕਲ ਪੁਆਇੰਟ ਫੇਜ਼ -7 ਵਿਖੇ ਸਥਿਤ ਐਸ ਕੇ ਬਾਈਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਪੂਰੇ ਗੁਦਾਮ ਨੂੰ ਆਪਣੀ ਲਪਟਾਂ ਵਿੱਚ ਲੈ ਲਿਆ।

Ludhiana

ਘਟਨਾ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚਿਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ‘ਚ ਲੱਗੀਆਂ ਹਨ। ਇਸ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ, ਫੈਕਟਰੀ ਮਾਲਕ ਦੇ ਰਿਸ਼ਤੇਦਾਰ ਦੀ ਮੌਤ ਕਾਰਨ ਮੁਲਾਜ਼ਮਾਂ ਨੂੰ ਦੁਪਹਿਰ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ, ਉਸ ਤੋਂ ਬਾਅਦ ਇਹ ਹਾਦਸਾ ਹੋਇਆ ਹੈ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹੌਲੀ ਹੌਲੀ ਅੱਗ ਫੈਕਟਰੀ ਦੇ ਗੁਦਾਮ ਤੱਕ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਦੋਂ ਤੱਕ ਪਹੁੰਚੀਆਂ, ਅੱਗ ਨੇ ਆਪਣਾ ਵਿਸ਼ਾਲ ਰੂਪ ਧਾਰ ਲਿਆ ਸੀ। ਅੱਗ ‘ਤੇ ਕਾਬੂ ਪਾਉਂਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ।


 

Leave a Reply

Your email address will not be published. Required fields are marked *