ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਦੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ਼ ਮਾਮਲਾ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ। ਬਾਬਾ ਗੁਰਦੀਪ ਸਿੰਘ ਕਤਲ਼ ਸੰਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਵੀ ਆਯੋਜਿਤ ਕੀਤੀ ਗਈ ਹੈ। ਦੱਸ ਦਈਏ ਕਿ, ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ‘ਚ ਬਾਬਾ ਗੁਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ਼ ਕਰ ਦਿੱਤਾ ਗਿਆ ਸੀ। ਇਹ ਮਾਮਲਾ ਹੁਣ ਭੱਖ ਚੁੱਕਿਆ ਹੈ।
ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਕੋਰ ਕਮੇਟੀ ਦੀ ਬੈਠਕ ਕੀਤੀ ਜਾਣ ਵਾਲੀ ਹੈ, ਜਿਸ ਵਿੱਚ ਸਾਬਕਾ ਅਕਾਲੀ ਸਰਪੰਚ ਕਤਲ਼ ਮਾਮਲਾ ਵੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਨੂੰ ਦੇ ਘਿਰਾਓ ਦੀ ਰਣਨੀਤੀ ਨੂੰ ਵੀ ਉਲੀਕਿਆ ਜਾ ਸਕਦਾ ਹੈ। ਇਸ ਬਾਰੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਈ ਵਿਰੋਧੀ ਅਨਸਰਾਂ ਵਲੋਂ ਪਿਛਲੇ ਕਈ ਸਮੇਂ ਤੋਂ ਅਕਾਲੀ ਆਗੂਆਂ ਨੂੰ ਧਮਕੀ ਭਰੇ ਫੋਨ ਆ ਰਹੇ ਸਨ। ਉਨ੍ਹਾਂ ਦੱਸਿਆ ਕਿ, ਇਸ ਤੋਂ ਪਹਿਲਾ ਵੀ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦਾ ਵੀ ਬੇਰਹਮੀ ਨਾਲ ਕਤਲ਼ ਕੀਤਾ ਗਿਆ ਸੀ।
ਇਸ ਬਾਰੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਹੈ ਕਿ, ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ਼ ਮਾਮਲਾ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਬਿਕਰਮ ਮਜੀਠੀਆ ਮੁਤਾਬਿਕ ਇਹ ਕਤਲ਼ ਕਿਸੇ ਰਾਜਨੀਤਕ ਸਾਜਿਸ਼ ਜਾਂ ਪੁਰਾਣੀ ਰੰਜਿਸ਼ ਚਲਦਿਆ ਕੀਤਾ ਗਿਆ ਹੈ।


