ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੀਤੇ ਦਿਨੀਂ ਸ਼ੁਕਰਵਾਰ ਨੂੰ ਨਨਕਾਣਾ ਸਾਹਿਬ, ਪਾਕਿਸਤਾਨ ‘ਚ ਕੀਤੀ ਪੱਤਰਬਾਜੀ ਦਾ ਮਾਮਲਾ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਇਸ ਹਰਕਤ ਤੋਂ ਸਿੱਖ ਭਾਈਚਾਰੇ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਇਸ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਹੈ. ਸਿੱਖ ਕੌਮ ਇਸ ਹਮਲੇ ਨੂੰ ਮੁਆਫ਼ ਨਹੀਂ ਕਰੇਗੀ। ਮਨਜਿੰਦਰ ਸਿੰਘ ਸਿਰਸਾ ਨੇ ਇਮਰਾਨ ਖਾਨ ‘ਤੇ ਦੋਸ਼ ਲਾਇਆ ਹੈ ਕਿ, ਉਹ ਇਸ ਮਾਮਲੇ ‘ਤੇ ਚੁੱਪ ਬੈਠੇ ਹਨ। ਦੱਸ ਦਈਏ ਇਮਰਾਨ ਖਾਨ ਟਵੀਟਰ ‘ਤੇ ਵੀ ਲੰਬੇ ਸੰਮੇ ਤੋਂ ਐਕਟਿਵ ਨਹੀਂ ਹਨ।
ਸਾਬਕਾ ਪ੍ਰਕਾਸ਼ ਸਿੰਘ ਬਾਦਲ ਨੇ ਵੀ ਨਨਕਾਣਾ ਸਾਹਿਬ ਦਾ ਨਾਮ ਬਦਲਣ ਲਈ ਕੀਤੀ ਪੱਥਰਬਾਜੀ ਦੀ ਨਿਖੇਪੀ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਤ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਣ ਦੀ ਅਪੀਲ ਕੀਤੀ ਹੈ।
https://www.facebook.com/LivingIndiaNewschannel/videos/2454416708156616/
ਸਮੂਹ ਸਿੱਖ ਸੰਗਤ ਨਨਕਾਣਾ ਸਾਹਿਬ ਦੀ ਬੇਅਦਬੀ ਤੋਂ ਰੋਸ ਵਿੱਚ ਹੈ, ਜਿਸ ਚਲਦਿਆਂ ਦਿੱਲੀ ਸਮੇਤ ਦੇਸ਼ ਦੇ ਕਈ ਥਾਵਾਂ ‘ਤੇ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਨਨਕਾਣਾ ਸਾਹਿਬ ਵਿੱਚ ਪਹਿਲੀ ਵਾਰ ਸ਼ਬਦ-ਕੀਰਤਨ ਬੰਦ ਹੋਇਆ ਹੈ। ਇਹ ਸਾਰਾ ਮਸਲਾ ਧਰਮ ਪਰਿਵਰਤਨ ਦਾ ਹੈ। ਨਨਕਾਣਾ ਸਾਹਿਬ ਦੀ ਬੇਅਦਬੀ ‘ਤੇ ਵੱਖ-ਵੱਖ ਸਿਆਸਤਦਾਨਾਂ ਨੇ ਆਪਣੀ ਪ੍ਰਤੀਕਰੀਆ ਪ੍ਰਗਟਾਈ ਹੈ। ਇਨ੍ਹਾਂ ਸਿਆਸਤਦਾਨਾਂ ਨੇ ਸਿੱਖਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਣ ਦੀ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ।


