ਸ੍ਰੀ ਨਨਕਾਣਾ ਸਾਹਿਬ ਹਮਲੇ ਤੋਂ ਬਾਅਦ ਐਸਜੀਪੀਸੀ ਦਾ ਵਫ਼ਦ ਪਾਕਿਸਤਾਨ ਹੋਵੇਗਾ ਰਵਾਨਾ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਮੈਂਬਰੀ ਵਫਦ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੱਥਰਬਾਜ਼ੀ ਨਾਲ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਜਾਂਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਮੈਂਬਰੀ ਵਫਦ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੱਥਰਬਾਜ਼ੀ ਨਾਲ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਜਾਂਚ ਲਈ ਪਾਕਿਸਤਾਨ ਨੂੰ ਰਵਾਨਾ ਹੋਵੇਗੀ। ਇਸ ਮਾਮਲੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਕਰਨਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ, ਮੈਨੇਜਰ ਸੁਰਜੀਤ ਸਿੰਘ ਅਤੇ ਰਾਜਿੰਦਰ ਰੂਬੀ ਵੀ ਇਸ ਵਫਦ ਵਿੱਚ ਸ਼ਾਮਲ ਹੋਣਗੇ।

ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ, ਇਹ ਵਫਦ ਗੁਰੂਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਦੌਰਾ ਕਰੇਗਾ ਅਤੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਅਤੇ ਪਾਕਿਸਤਾਨ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।

 ਜਥੇਦਾਰ ਸ਼੍ਰੀ ਅਕਾਲ ਤਖ਼ਤ ਨੇ ਨਨਕਾਣਾ ਸਾਹਿਬ ਬੇਅਦਬੀ ਦੀ ਕੀਤੀ ਨਿਖੇਪੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਨਿਖੇਪੀ ਕਰਦਿਆਂ ਕਿਹਾ ਹੈ ਕਿ,  ਇੱਕ ਪਰਿਵਾਰ ਨੂੰ ਗੁਮਰਾਹ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਇਕੱਠਾ ਕੀਤਾ ਗਿਆ ਸੀ ਅਤੇ ਗੁਰਦੁਆਰਾ ਸਾਹਿਬ‘ ਤੇ ਹਮਲਾ ਕਰਵਾਇਆ ਗਿਆ ਸੀ। ਪੱਥਰਬਾਜ਼ੀ ਗੁਰਦੁਆਰਾ ਸਾਹਿਬ ਦੇ ਅੰਦਰ ਕੀਤੀ ਗਈ। ਇਹ ਬਹੁਤ ਹੀ ਮੰਦਭਾਗਾ ਹੈ।

ਸਿੱਖ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਨਾ ਗਲਤ ਹੈ।ਕਿਸੇ ਨੂੰ ਜ਼ਬਰਦਸਤੀ ਆਪਣੇ ਧਰਮ ਤੋਂ ਦੂਰ ਕਰਨਾ ਅਤੇ ਦੂਜਾ ਧਰਮ ਕਬੂਲ ਕਰਵਾਉਂਣਾ ਨੈਤਿਕ ਤੌਰ ‘ਤੇ ਬਹੁਤ  ਹੀ ਗਲਤ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਤੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਹੋਰ ਵੀ ਨਿੰਦਣਯੋਗ ਹੈ। ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ ਤਾਂ ਜੋ ਇਸ ਗੁਰਦੁਆਰੇ ਵਿੱਚ ਮੁੜ ਜ਼ੁਲਮ ਨਾ ਹੋਣ। ਉਨ੍ਹਾਂ ਕਿਹਾ ਕਿ, ਜਿੱਥੇ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਪੱਥਰਬਾਜ਼ੀ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ ਸਿੱਖਾਂ ਨੂੰ ਸੂਬੇ ਤੋਂ ਬਾਹਰ ਕੱਢਿਆ ਜਾ ਰਿਹਾ ਹੈ।

ਸਿੱਖਾਂ ਨੂੰ ਲਗਾਤਾਰ ਧਮਕੀ ਦਿਤਾਰ ਧਮਕੀ ਦਿੱਤੀ ਜਾ ਰਹੀ ਹੈ ਕਿ, ਸਿੱਖਾਂ  ਨੂੰ ਇਸ ਮਸਲੇ ਤੋਂ ਨਿਜਾਤ ਪਾਉਂਣ ਲਈ ਇਕੱਠੇ ਹੋ ਕੇ ਸੋਚਣ ਦੀ ਲੋੜ ਹੈ। ਉਨ੍ਹਾਂ ਮੁਖ ਮੰਤਰੀ ਪੰਜਾਬ ਨੂੰ ਮੱਧ ਪ੍ਰਦੇਸ਼ ਦੇ ਮੁੱਖ ਸੰਤਰੀ ਕਮਲਨਾਥ ਨਾਲ ਇਸ ਮਸਲੇ ‘ਤੇ ਗੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿਸੇ ਵੀ ਸਰਕਾਰ ਨੇ ਸਿੱਖਾਂ ਦੀ ਰੱਖਿਆ ਨਹੀਂ ਕਰਨੀ ਹੈ, ਸਿੱਖਾਂ ਨੂੰ ਆਪਣੀ ਰੱਖਿਆ ਆਪ ਕਰਨੀ ਹੋਵੇਗੀ। ਸਿੱਖਾਂ ਨੂੰ ਛੋਟੇ-ਛੋਟੇ ਵਿਰੋਧਾਂ ਨੂੰ ਭੁੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੰਚ ‘ਤੇ ਇਕਜੁੱਟ ਹੋਣਾ ਚਾਹੀਦਾ ਹੈ।

 

 

Leave a Reply

Your email address will not be published. Required fields are marked *