ਪਟਿਆਲਾ ਜੇਲ੍ਹ ਦੇ ਸੁਪਰਡੈਂਟ ਵਿਰਕ ਦਾ ਤਬਾਦਲਾ, ਡੀਜੀਪੀ ਨੇ ਜੋੜਿਆ ਜੇਲ੍ਹ ਨੂੰ ਹੈੱਡਕੁਆਰਟਰ ਨਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਡੀਜੀਪੀ ਨੇ ਜੇਲ੍ਹ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਡੀਜੀਪੀ ਨੇ ਜੇਲ੍ਹ ਨੂੰ  ਚੰਡੀਗੜ੍ਹ ਦੇ ਹੈੱਡਕੁਆਰਟਰ ਨਾਲ ਜੋੜਿਆ ਹੈ। ਹਾਲ ਹੀ ਵਿੱਚ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪਟਿਆਲਾ ਜੇਲ੍ਹ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨਾਲ ਇੱਕ ਮੁਲਾਕਾਤ ਦੌਰਾਨ ਕੁਝ ਫੋਟੋਆਂ ਖਿੱਚੀਆਂ ਸੀ।

ਜਿਸ ਤੋਂ ਬਾਅਦ ਸਾਬਕਾ ਸੀਐੱਮ ਬੇਅੰਤ ਸਿੰਘ ਦੇ ਪੋਤੇ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਚਕਾਰ ਮੁਲਾਕਾਤ ‘ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਇਹ ਵਿਵਾਦਾਂ ਵਿੱਚ ਵੀ ਰਿਹਾ। ਬਹਿਰਹਾਲ ਦੱਸ ਦਈਏ ਜੇਲ੍ਹ ਮੰਤਰੀ ਨੇ ਭੁਪਿੰਦਰਜੀਤ ਸਿੰਘ ਵਿਰਕ ਦੀ ਥਾਂ ਕਪੂਰਥਲਾ ਜੇਲ੍ਹ ਦੇ ਸੁਪਰਡੈਂਟ ਐਸਪੀ ਖੰਨਾ ਨੂੰ ਪਟਿਆਲਾ ਜੇਲ੍ਹ ਵਿਖੇ ਤਾਇਨਾਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

Leave a Reply

Your email address will not be published. Required fields are marked *