Mohali: 27 ਸਾਲ ਪੁਰਾਣੇ ਫਰਜੀ ਐਨਕਾਉਂਟਰ ਦੇ ਪੀੜਿਤਾਂ ਨੂੰ ਆਖਿਰਕਾਰ ਮਿਲਿਆ ਇਨਸਾਫ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮੁਹਾਲੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਦੇ ਜੱਜ ਕਰੁਨੇਸ਼ ਕੁਮਾਰ ਵਲੋਂ ਬਾਬਾ ਚਰਨ ਸਿੰਘ ਦੇ ਪਰਿਵਾਰ ਸਣੇ ਗ਼ਾਇਬ ਹੋਣ ਦੇ ਕੇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮੁਹਾਲੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਦੇ ਜੱਜ ਕਰੁਨੇਸ਼ ਕੁਮਾਰ ਵਲੋਂ ਬਾਬਾ ਚਰਨ ਸਿੰਘ ਦੇ ਪਰਿਵਾਰ ਸਣੇ ਗ਼ਾਇਬ ਹੋਣ ਦੇ ਕੇਸ ‘ਚ 6 ਪੁਲਸੀ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਕੀਤਾ ਹੈ ਅਤੇ 3 ਨੂੰ ਬਰੀ ਕੀਤਾ ਹੈ। ਬਾਬਾ ਚਰਨ ਸਿੰਘ (ਬੀੜ ਸਾਹਿਬ ਵਾਲੇ) ਤੇ ਉਨ੍ਹਾਂ ਦੇ ਛੇ ਪਰਿਵਾਰਕ ਮੈਂਬਰਾਂ ਦੇ ਭੇਦ–ਭਰੇ ਹਾਲਾਤ ‘ਚ ਗ਼ਾਇਬ ਹੋਣ ਦੇ ਲਗਭਗ 27 ਸਾਲਾਂ ਪਿੱਛੋਂ ਮੁਹਾਲੀ ਦੀ ਅਦਾਲਤ ਨੇ ਇਸ ਮਾਮਲੇ ‘ਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।

ਦੱਸ ਦਈਏ ਉਦੋਂ ਭੇਦ–ਭਰੇ ਹਾਲਤਾਂ ’ਚ ਗ਼ਾਇਬ ਹੋਣ ਵਾਲਿਆਂ ’ਚ ਪੰਜਾਬ ਪੁਲਿਸ ਦਾ ਕਾਂਸਟੇਬਲ ਬਲਵਿੰਦਰ ਸਿੰਘ ਵੀ ਸ਼ਾਮਿਲ ਸੀ। ਮੁਹਾਲੀ ਸਥਿਤ CBI ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਦੇ ਨਾਂਅ ਤੇ ਅਹੁਦੇ ਇਸ ਪ੍ਰਕਾਰ ਹਨ: ਇੰਸਪੈਕਟਰ ਸੂਬਾ ਸਿੰਘ, ਏਐੱਸਆਈ ਸੂਬਾ ਸਿੰਘ, ਹੌਲਦਾਰ ਲੱਖਾ ਸਿੰਘ, ਸਬ–ਇੰਸਪੈਕਟਰ ਬਿਕਰਮਜੀਤ ਸਿੰਘ, ਸਬ–ਇੰਸਪੈਕਟਰ ਸੁਖਦੇਵ ਸਿੰਘ ਤੇ ਸਬ–ਇੰਸਪੈਕਟਰ ਸੁਖਦੇਵ ਰਾਜ ਜੋਸ਼ੀ। ਅਦਾਲਤ ਨੇ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਕਸ਼ਮੀਰ ਸਿੰਘ ਤੇ ਸਬ–ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ।

ਐੱਸਐੱਸਪੀ ਅਜੀਤ ਸਿੰਘ ਸੰਧੂ ਸਮੇਤ ਸੱਤ ਜਣੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਚੱਲ ਵੱਸੇ ਹਨ। ਇਹ ਮਾਮਲਾ 1997 ’ਚ ਸੀਬੀਆਈ ਹਵਾਲੇ ਕਰ ਦਿੱਤਾ ਗਿਆ ਸੀ, ਜਦੋਂ ਬਾਬਾ ਚਰਨ ਸਿੰਘ ਦੀ ਪਤਨੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ। ਉਦੋਂ ਬਾਬਾ ਚਰਨ ਸਿੰਘ (ਬੀੜ ਸਾਹਿਬ ਵਾਲੇ) ਤੇ ਉਨ੍ਹਾਂ ਦੇ ਛੇ ਪਰਿਵਾਰਕ ਮੈਂਬਰਾਂ ਦੇ ਭੇਦ–ਭਰੇ ਹਾਲਾਤ ’ਚ ਗ਼ਾਇਬ ਹੋਣ ਦੇ ਲਗਭਗ 27 ਸਾਲਾਂ ਪਿੱਛੋਂ ਮੋਹਾਲੀ ਦੀ ਅਦਾਲਤ ਨੇ ਇਸ ਮਾਮਲੇ ’ਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।

1997 ‘ਚ ਇਹ ਮਾਮਲਾ ਸੀਬੀਆਈ ਹਵਾਲੇ ਕਰ ਦਿੱਤਾ ਗਿਆ ਸੀ; ਜਦੋਂ ਬਾਬਾ ਚਰਨ ਸਿੰਘ ਦੀ ਪਤਨੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ। ਅਰਜ਼ੀ ’ਚ ਲਿਖਿਆ ਸੀ, ਉਨ੍ਹਾਂ ਦੇ ਪਤੀ ਬਾਬਾ ਚਰਨ ਸਿੰਘ,ਭਤੀਜੇ ਬਲਵਿੰਦਰ ਸਿੰਘ (ਜੋ ਪੰਜਾਬ ਪੁਲਿਸ ’ਚ ਕਾਂਸਟੇਬਲ ਸੀ), ਉਸ ਦੇ ਪਿਤਾ ਗੁਰਮੇਜ ਸਿੰਘ, ਬਾਬਾ ਚਰਨ ਸਿੰਘ ਦੇ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਉਸ ਦੇ ਸਾਲੇ ਗੁਰਮੇਜ ਸਿੰਘ ਸਮੇਤ ਕੁੱਲ ਛੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 1993 ਦੌਰਾਨ ਤਰਨ ਤਾਰਨ ਅਤੇ ਵੱਖੋ–ਵੱਖਰੇ ਸਥਾਨਾਂ ਤੋਂ ਅਗ਼ਵਾ ਕਰ ਲਿਆ ਸੀ। ਬਾਅਦ ’ਚ ਪੁਲਿਸ ਨੇ ਰਿਕਾਰਡ ਵਿੱਚ ਇਹ ਦਰਸਾਇਆ ਸੀ ਕਿ, ਉਹ ਸਾਰੇ ਵਿਅਕਤੀ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਣ ਲੱਗੇ ਸਨ ਤੇ ਉਸ ਚੱਕਰ ਵਿੱਚ ਪੁਲਿਸ ਐਨਕਾਉਂਟਰ ‘ਚ  ਉਹ ਮਾਰੇ ਗਏ ਸਨ। ਬੀਬੀ ਸੁਰਜੀਤ ਕੌਰ ਦੀ ਉਸ ਚਿੱਠੀ ਮੁਤਾਬਕ ਇਨ੍ਹਾਂ ਸਭਨਾਂ ਨੂੰ ਝੂਠੇ ਕੇਸ ‘ਚ ਫਸਾਇਆ ਗਿਆ ਸੀ। ਸੀਬੀਆਈ ਦੀ ਜਾਂਚ ਦਾ ਇਹੋ ਨਤੀਜਾ ਨਿੱਕਲਿਆ ਕਿ ਪੁਲਿਸ ਨੇ ਇਸ ਪਰਿਵਾਰ ਨੂੰ ਪਹਿਲਾਂ ਅਗ਼ਵਾ ਕੀਤਾ ਤੇ ਫਿਰ ਉਨ੍ਹਾਂ ਨੂੰ ਗ਼ੈਰ–ਕਾਨੂੰਨੀ ਹਿਰਾਸਤ ’ਚ ਰੱਖਿਆ। ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਤੇ ਫਿਰ ਉਨ੍ਹਾਂ ਨੂੰ ਹਿਰਾਸਤ ’ਚੋਂ ਫ਼ਰਾਰ ਹੁੰਦੇ ਸਮੇਂ ਮਾਰੇ ਗਏ ਕਰਾਰ ਦੇ ਦਿੱਤਾ।

 

Leave a Reply

Your email address will not be published. Required fields are marked *