ਕੈਪਟਨ ਦੇ ਘਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਸਮਰਥਕਾਂ ਦੀਆਂ ਲੱਥੀਆਂ ਪੱਗਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਹੋਏ ਵਾਧੇ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਹੋਏ ਵਾਧੇ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਵਿੱਚ ਰਿਹਾਇਸ਼ ਦੇ ਬਾਹਰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ।

ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ  ਨੂੰ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ, ਜਿਨ੍ਹਾਂ ਦੀ ਅਗਵਾਈ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਕਰ ਰਹੇ ਸਨ।ਦੱਸ ਦਈਏ 1ਜਨਵਰੀ ਤੋਂ ਸੂਬੇ ‘ਚ ਘਰੇਲੂ ਖਪਤਕਾਰਾਂ ਲਈ ਪੰਜਾਬ ਵਿੱਚ ਬਿਜਲੀ ਦੇ ਰੇਟਾਂ ‘ਚ ਪ੍ਰਤੀ ਯੂਨਿਟ 36 ਪੈਸੇ ਦਾ ਵਾਧਾ ਹੋਇਆ ਹੈ। ‘ਆਪ’ ਨੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਸੀ, ਜਿਸ ‘ਚ ਪਿਛਲੀ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਗਏ ਬਿਜਲੀ ਖਰੀਦ ਸਮਝੌਤਿਆਂ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ।

‘ਆਪ’ ਪਾਰਟੀ ਨੇ ਪਿਛਲੇ ਮਹੀਨੇ ਕਾਂਗਰਸ ‘ਤੇ ਦੋਸ਼ ਲਾਇਆ ਸੀ ਕਿ, ਉਹ ਸਰਕਾਰ ਬਣਾਉਣ ਤੋਂ ਬਾਅਦ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ “ਅਸਫਲ” ਰਹੀ ਹੈ। ਇਸ ਨੇ ਦਾਅਵਾ ਕੀਤਾ ਸੀ ਕਿ ਨਿੱਜੀ ਬਿਜਲੀ ਕੰਪਨੀਆਂ ਦੇ ਦਬਾਅ ਕਾਰਨ ਕਥਿਤ ਤੌਰ ‘ਤੇ ਬਿਜਲੀ ਦੀਆਂ ਦਰਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ, ਬਿਜਲੀ ਦਰਾਂ ਵਿੱਚ ਵਾਧੇ ਨੂੰ ਲਾਗੂ ਕਰਨਾ ਦੋ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਅਦਾ ਕਰਨ ਵਾਲੇ 1400 ਕਰੋੜ ਰੁਪਏ ਆਮ ਆਦਮੀ ਦੀ ਜੇਬਾਂ ਤੋਂ ਲਏ ਜਾਣ ਲਈ ਬਿਜਲੀ ਦੀਆਂ ਦਰਾਂ ‘ਚ ਵਾਧਾ ਕੀਤਾ ਸੀ।

ਇਸ ਵਿੱਚ ਕਿਹਾ ਗਿਆ ਹੈ ਕਿ, 1300 ਕਰੋੜ ਰੁਪਏ ਦੀ ਬਕਾਇਆ ਰਕਮ ਆਉਣ ਵਾਲੇ ਮਹੀਨਿਆਂ ‘ਚ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਨਾਲ ਖਪਤਕਾਰਾਂ ‘ਤੇ ਹੋਰ ਬੋਝ ਪਾਇਆ ਜਾਵੇਗਾ। ਸੂਬੇ ਵਿੱਚ ਮੁੱਖ ਵਿਰੋਧੀ ਧਿਰ ਦਾ ਵਿਰੋਧ ‘ਆਪ’ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਵੱਲੋਂ ਬਿਜਲੀ ਦਰਾਂ ਦੇ ਮੁੱਦੇ ‘ਤੇ ਕਾਂਗਰਸ ਸਰਕਾਰ ਖਿਲਾਫ ਬੋਲਣ ਤੋਂ ਬਾਅਦ ਆਇਆ ਹੈ।

ਬੁੱਧਵਾਰ ਨੂੰ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਸੀ ਕਿ, ਨਿੱਜੀ ਬਿਜਲੀ ਥਰਮਲ ਪਲਾਂਟਾਂ ਨੂੰ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 2500 ਕਰੋੜ ਰੁਪਏ ਦੇ “ਅਣਉਚਿਤ ਲਾਭ” ਦਿੱਤੇ ਹਨ ਅਤੇ ਇਸ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦੇ ਸਾਬਕਾ ਉਪ- ਮੁਖ ਮੰਤਰੀ ਸੁਖਬੀਰ ਸਿੰਘ ਬਾਦਲ, ਨੇ ਸੂਬਾ ਸਰਕਾਰ ‘ਤੇ ਕੋਲਾ ਧੋਣ ਦੇ ਦੋਸ਼ਾਂ ਤਹਿਤ 2500 ਕਰੋੜ ਰੁਪਏ ਦੇ ਵਿਵਾਦਾਂ ਦੀ ਪੈਰਵੀ ਕਰਨ ਲਈ ‘ਜਾਣ ਬੁੱਝ ਕੇ ਢਿੱਲ’ ਦੇਣ ਦਾ ਦੋਸ਼ ਲਾਇਆ ਸੀ।

https://www.facebook.com/LivingIndiaNewschannel/videos/625554201522754/

 

Leave a Reply

Your email address will not be published. Required fields are marked *