ਸਿੱਖਿਆ ਦੇ ਮੰਦਿਰ ‘ਚ ਸਿੱਖਿਆ ਦੇ ਪੁਜਾਰੀ ਲਾਪਤਾ, ਪ੍ਰਸ਼ਾਸਨ ਦਾ ਨਹੀਂ ਕੋਈ ਧਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਸਪਾਲਮਾਂ ‘ਚ ਮਾਪਿਆਂ ਨੇ  ਸਕੂਲ ਵਿੱਚ ਅਧਿਆਪਕ ਨਾ ਹੋਣ ਕਾਰਨ ਸਕੂਲ ‘ਚ ਜਿੰਦਾ ਲਾ ਦਿੱਤਾ। ਦੱਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਸਪਾਲਮਾਂ ‘ਚ ਮਾਪਿਆਂ ਨੇ  ਸਕੂਲ ਵਿੱਚ ਅਧਿਆਪਕ ਨਾ ਹੋਣ ਕਾਰਨ ਸਕੂਲ ‘ਚ ਜਿੰਦਾ ਲਾ ਦਿੱਤਾ। ਦੱਸ ਦਈਏ ਜ਼ਿਲ੍ਹਾ ਸਿੱਖਿਆ ਅਫਸਰ ਨੇ ਸਕੂਲ ਵਿੱਚ ਅਧਿਆਪਕਾਂ ਦੀ ਛੇਤੀ ਭਰਤੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਜਦੋਂ ਸਿੱਖਿਆ ਅਫਸਰ ਨੇ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਤਾਂ ਸ਼ਨੀਵਾਰ ਨੂੰ ਗੁੱਸੇ ‘ਚ ਮਾਪਿਆਂ ਨੇ ਦੁਬਾਰਾ ਸਕੂਲ ਤਾਲਾ ਜੜ ਦਿੱਤਾ। ਉਨ੍ਹਾਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ।

ਜ਼ਿਕਰਯੋਗ ਹੈ ਕਿ ਲਗਭਗ ਇਕ ਮਹੀਨਾ ਪਹਿਲਾਂ ਸਕੂਲ ਤੋਂ ਅਧਿਆਪਕ ਨੂੰ ਤਰੱਕੀ ਦੇ ਕੇ ਵਿਭਾਗ ਨੂੰ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਸੀ। ਸਕੂਲ ਵਿੱਚ 62 ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਇਕ ਅਧਿਆਪਕ ਹੈ, ਜਿਸ ਨਾਲ ਸਿੱਖਿਆ ਦਾ ਨੁਕਸਾਨ ਹੋ ਰਿਹਾ ਹੈ।

 ਸਿੱਖਿਆ ਵਿਭਾਗ ਦੀ ਟੀਮ ਨੇ ਪਿੰਡ ਦਾ ਕੀਤਾ ਦੌਰਾ

ਪਿੰਡ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ, ਦੁਪਹਿਰ ਵੇਲੇ ਸਿੱਖਿਆ ਵਿਭਾਗ ਦੀ ਟੀਮ ਨੇ ਦੌਰਾ ਕੀਤਾ, ਜਿਸ ਵਿੱਚ ਬੀਪੀਓ ਨੂਰਪੁਰਬੇਦੀ, ਡੀਈਓ ਦਫ਼ਤਰ ਦੇ ਅਧਿਕਾਰੀ ਸ਼ਾਮਲ ਹੋਏ। ਮੌਕੇ ‘ਤੇ ਬੱਚਿਆਂ ਦੇ ਮਾਪਿਆਂ ਨਾਲ ਵਾਅਦਾ ਕੀਤਾ ਗਿਆ ਕਿ, ਇੱਕ ਹਫਤੇ ਦੇ ਅੰਦਰ-ਅੰਦਰ ਉਹ ਪੱਕਾ ਅਧਿਆਪਕ ਭੇਜ ਦੇਣਗੇ ਪਰ ਉਹ ਰੋਟੇਸ਼ਨ ‘ਤੇ ਆ ਜਾਵੇਗਾ ਕਿਉਂਕਿ ਪੰਜਾਬ ਵਿੱਚ ਹੜਤਾਲ ਚੱਲ ਰਹੀ ਹੈ। ਬੱਚਿਆਂ ਦੀ ਸਿੱਖਿਆ ਨੂੰ ਪ੍ਰਭਾਵਤ ਨਹੀਂ ਹੋਣ ਦਿੱਤਾ ਜਾਵੇਗਾ, ਜੋ ਕਿ ਹੋ ਰਿਹਾ ਹੈ। ਅਧਿਆਪਕ ਨਾ ਹੋਂ ਕਾਰਨ ਸਿੱਖਿਆ ਦਾ ਨੁਕਸਾਨ ਹੋ ਰਿਹਾ ਹੈ।

Leave a Reply

Your email address will not be published. Required fields are marked *