ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ ਨੇ ਪੁਲਿਸ ਨੂੰ ਪਾਈ ਝਾੜ, ਜਾਣੋ ਕੀ ਕਿਹਾ

High Court slams Punjab Police over mining: ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ…

High Court slams Punjab Police over mining: ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਝਾੜ ਲਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਮਾਈਨਿੰਗ ਚੱਲ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਆਜਮ ਦੀਨ ਨਾਮ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ। 

ਅਦਾਲਤ ਨੇ ਕਿਹਾ ਕਿ ਕੇਵਲ ਗਰੀਬ ਡਰਾਇਵਰਾਂ ਖ਼ਿਲਾਫ਼ ਹੀ ਕੇਸ ਕਿਉਂ ਦਰਜ ਕੀਤੇ ਜਾ ਰਹੇ ਹਨ ਅਤੇ ਸਵਾਲ ਵੀ ਕੀਤਾ ਕਿ ਮਾਈਨਿੰਗ ਕਰਵਾਉਣ ਵਾਲਿਆਂ ਨੂੰ ਪੁਲਿਸ ਵੱਲੋਂ ਬਚਾਇਆ ਜਾ ਰਿਹਾ ਹੈ। 

ਇਸ ਦੌਰਾਨ ਮਾਣਯੋਗ ਅਦਾਲਤ ਨੇ ਕਿਹਾ ਕਿ ਪੁਲਿਸ ਦੀ ਮਿਲੀ ਭੁਗਤ ਨਾਲ ਚੱਲ ਰਹੀ ਹੈ ਮਾਈਨਿੰਗ। ਇਸਦੇ ਨਾਲ ਹੀ ਹਾਈਕੋਰਟ ਵੱਲੋਂ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਤਲਬ ਕੀਤੀ ਗਈ ਅਤੇ ਨੰਗਲ ਪੁਲਿਸ ਸਟੇਸ਼ਨ ਦੇ ਐਸ ਐਚ ਓ ਨੂੰ ਕੋਰਟ ਵਿੱਚ ਹਾਜ਼ਰ ਰਹਿਣ ਦੇ ਹੁਕਮ ਵੀ ਦਿੱਤੇ। 

Leave a Reply

Your email address will not be published. Required fields are marked *