ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਖ ਮੰਤਰੀ ਪੰਜਾਬ ਵਲੋਂ ਕੀਤੇ ਐਲਾਨ ਤਹਿਤ 22 ਫਰਵਰੀ ਨੂੰ ਸ਼ੀਸ਼ ਮਹਿਲ, ਪਟਿਆਲਾ ਵਿੱਚ ਸ਼ਿਲਪਕਾਰੀ ਮੇਲਾ ਅਤੇ ਇਤਿਹਾਸਕ ਕਿਲ੍ਹਾ ਮੁਬਾਰਕ ‘ਚ ਕਿਲ੍ਹਾ ਹੈਰੀਟੇਜ ਫੈਸਟੀਵਲ ਸ਼ੁਰੂ ਹੋਣ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਇਸ ਸੰਬੰਦੀ ਨਿਰਦੇਸ਼ ਜਾਰੀ ਕੀਤੇ ਹਨ।
ਡੀਸੀ ਨੇ ਕਮੇਟੀਆਂ ਵੀ ਗਠਿਤ ਕੀਤੀਆਂ ਅਤੇ ਸੰਬੰਧਿਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ, ਤਾਂ ਜੋ ਦੇਸ਼ ਭਰ ਤੋਂ ਇਨ੍ਹਾਂ ਮੇਲਿਆਂ ਵਿੱਚ ਆਉਣ ਵਾਲੇ ਕਲਾਕਾਰਾਂ, ਕਾਰੀਗਰਾਂ ਅਤੇ ਲੱਖਾਂ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਸ਼ੀਸ਼ ਮਹਿਲ ਵਿਖੇ ਸ਼ਿਲਪਕਾਰੀ ਮੇਲਾ 22 ਫਰਵਰੀ ਤੋਂ 5 ਮਾਰਚ ਤੱਕ ਚੱਲਣ ਵਾਲਾ ਹੈ।
ਡਿਪਟੀ ਕਮਿਸ਼ਨਰ ਨੇ ਗਠਿਤ ਕਮੇਟੀਆਂ ਦੇ ਮੁੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ, ਉਨ੍ਹਾਂ ਹਦਾਇਤ ਕੀਤੀ ਗਈ ਹੈ ਕਿ, ਤਿਆਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਮੁਢਲਾ ਕੰਮ ਨਹੀਂ ਛੱਡਿਆ ਜਾਣਾ ਚਾਹੀਦਾ ਅਤੇ ਆਪਸੀ ਤਾਲਮੇਲ ਨਾਲ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਮੇਲੇ ਦੌਰਾਨ ਕਲਾਕਾਰਾਂ ਦੀ ਰਿਹਾਇਸ਼, ਭੋਜਨ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਹੋਰ ਪ੍ਰਬੰਧਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਦੱਸਿਆ ਕਿ, ਹੈਰੀਟੇਜ ਫੈਸਟੀਵਲ ਕਿਲਾ ਮੁਬਾਰਕ ਵਿੱਚ 23 ਫਰਵਰੀ ਨੂੰ ਆਰੰਭ ਹੋਵੇਗਾ ਅਤੇ ਇਸ ਨਾਲ ਸੰਬੰਧਿਤ ਇਕੱਠ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ, ਸ਼ਿਲਪਕਾਰੀ ਮੇਲੇ ਦੌਰਾਨ ਉੱਤਰੀ ਖੇਤਰੀ ਸਭਿਆਚਾਰਕ ਕੇਂਦਰ, ਪਟਿਆਲਾ ਵੱਲੋਂ ਦੇਸ਼ ਭਰ ਦੀਆਂ ਵੱਖ-ਵੱਖ ਸਭਿਆਚਾਰਾਂ ਦੇ ਲੋਕ ਨਾਚ ਅਤੇ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਦੀਆਂ ਦਸਤਕਾਰੀ ਪੇਸ਼ ਕੀਤੀਆਂ ਜਾਣਗੀਆਂ ਅਤੇ ਇਸ ਨੂੰ ਖਰੀਦਣ ਲਈ ਸਟਾਲਾਂ ਸਜਾਇਆ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਰਾਫਟ ਮੇਲੇ ਦੌਰਾਨ ਇਤਿਹਾਸਕਾਰ ਵਿਦਿਆਰਥੀਆਂ ਨੂੰ ਉਸ ਸਭਿਆਚਾਰ ਪ੍ਰਤੀ ਜਾਗਰੂਕ ਕਰਨ, ਵਿਦਿਆਰਥੀਆਂ ਨੂੰ ਵੱਖ ਵੱਖ ਸਭਿਆਚਾਰ ਪ੍ਰਤੀ ਜਾਗਰੂਕ ਕਰਨ ਲਈ ਜਾਣਕਾਰੀ ਦੇਣਗੇ।


