ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਮੁਖੀ ਅਤੇ ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਮੁਖੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਨੇਤਾਵਾਂ ਅਤੇ ਵਰਕਰਾਂ ਨੇ ਢੀਂਡਸਾ ਪਿਤਾ-ਪੁੱਤਰ ਦੇ ਹੱਕ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰ ਨੇ ਢੀਂਡਸਾ ਪਰਿਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਮੀਟਿੰਗ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਹੰਡਾਸ, ਮਹਿਲਾ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਮੁਖੀ ਸੁਨੀਤਾ ਸ਼ਰਮਾ, ਸਥਾਨਕ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਸਰਪੰਚ ਚਮਕੌਰ ਸਿੰਘ, ਗੁਰਚਰਨ ਧਾਲੀਵਾਲ, ਯਾਦਵਿੰਦਰ ਨਿਰਮਾਣ, ਪਰਮਿੰਦਰ ਸਿੰਘ ਆਦਿ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਘੋਸ਼ਿਣਾ ਕੀਤੀ ਹੈ।
ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ, ਜਦੋਂ ਤੋਂ ਸੁਖਬੀਰ ਬਾਦਲ ਪ੍ਰਧਾਨ ਬਣੇ ਹਨ, ਉਦੋਂ ਤੋਂ ਹੀ ਅਕਾਲੀ ਦਲ ਸਿਧਾਂਤਾਂ ਤੋਂ ਪਿੱਛੇ ਜਾਂਦੀ ਨਜ਼ਰ ਆ ਰਹੀ ਹੈ ਅਤੇ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਨਿਜੀ ਜਾਗੀਰ ਸਮਝ ਰੱਖਿਆ ਹੈ। ਉਨ੍ਹਾਂ ਕਿਹਾ ਕਿ, ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਜੋ ਵਾਅਦਾ ਕੀਤਾ ਗਿਆ ਹੈ ਉਹ ਚੰਗਾ ਕਦਮ ਹੈ ਅਤੇ ਉਹ ਢੀਂਡਸਾ ਦੇ ਇਸ ਕਦਮ ਨਾਲ ਦ੍ਰਿੜਤਾ ਨਾਲ ਖੜੇ ਹਨ।


