ਫਰੀਦਕੋਟ ਦੇ ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਦੇ ਬਾਬਾ ਫਰੀਦ ਨਰਸਿੰਗ ਕਾਲਜ ਤੋਂ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਵੀਰਵਾਰ ਨੂੰ ਕਾਲਜ ਵਿੱਚ ਇੱਕ ਵਿਦਿਆਰਥਣ ਵਲੋਂ ਪੱਖੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਦੇ ਬਾਬਾ ਫਰੀਦ ਨਰਸਿੰਗ ਕਾਲਜ ਤੋਂ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਵੀਰਵਾਰ ਨੂੰ ਕਾਲਜ ਵਿੱਚ ਇੱਕ ਵਿਦਿਆਰਥਣ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਲੇ ਤੱਕ ਕੁਝ ਪਤਾ ਨਹੀਂ ਚਲ ਸਕਿਆ ਹੈ। ਬਹਿਰਹਾਲ ਪੁਲਿਸ਼ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਬਾਘਾਪੁਰਾਣਾ ਸ਼ਹਿਰ ਨਾਲ ਸੀ ਸੰਬੰਧਿਤ

ਮੋਗਾ ਜਿਲ੍ਹੇ ਦੇ ਬਾਘਾਪੁਰਾਣਾ ਦੀ ਰਹਿਣ ਵਾਲੀ ਇਹ ਲੜਕੀ ਹਰਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਬਾਬਾ ਫਰੀਦ ਹੈਲਥ ਅਤੇ ਸਾਇੰਸ ਕਾਲਜ ਅਧੀਨ ਪੈਂਦੇ ਬਾਬਾ ਫਰੀਦ ਨਰਸਿੰਗ ਕਾਲਜ ‘ਚ ਬੀਐਸੀ ਭਾਗ ਤੀਜੇ ਦੀ ਵਿਦਿਆਰਥਣ ਸੀ। ਲੜਕੀ ਪੜ੍ਹਾਈ ‘ਚ ਵੀ ਹੁਸ਼ਿਆਰ ਸੀ। ਜਾਣਕਾਰੀ ਮੁਤਾਬਿਕ ਲੜਕੀ ਦੀ ਲਾਸ਼ ਸ਼ਾਮ ਨੂੰ ਉਸਦੇ ਕਮਰਾ ਨੰਬਰ 243 ‘ਚ ਪੱਖੇ ਨਾਲ ਲਮਕਦੀ ਮਿਲੀ ਸੀ। ਇਸ ਦੌਰਾਨ ਲੜਕੀ ਕੋਲੋ ਕੋਈ ਸੁਸਾਇਡ ਨੋਟ ਵਗੈਰਾ ਨਹੀਂ ਬਰਾਮਦ ਹੋਇਆ ਹੈ।


ਮਾਮਲੇ ਦੀ ਜਾਂਚ ਜਾਰੀ

ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਹੇਠ ਲੈ ਲਿਆ ਹੈ। ਪੁਲਿਸ ਮੁਤਾਬਿਕ ਲਾਸ਼ ਦਾ ਪੋਸਟਮਾਰਟਮ ਕਰਨ ‘ਤੇ ਹੀ ਪਤਾ ਲਗ ਸਕੇਗਾ ਕਿ, ਕੀ ਇਹ ਸੱਚਮੁੱਚ ਖੁਦਕੁਸ਼ੀ ਕੀਤੀ ਹੈ ਜਾਂ ਕੁਝ ਹੋਰ ਸਾਜਿਸ਼ ਹੈ।  ਇਸ ਦੌਰਾਨ ਮ੍ਰਿਤਕ ਲੜਕੀ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਮ੍ਰਿਤਕ ਲੜਕੀ ਦਾ ਪਰਿਵਾਰ ਵੀ ਇਸ ਘਟਨਾ ਤੋਂ ਬਾਅਦ ਗਹਿਰੇ ਸਦਮੇ ਵਿੱਚ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਵਾਲੇ ਇਸ ਮਾਮਲੇ ‘ਚ ਕੁਝ ਵੀ ਕਹਿਣੋਂ ਅਸਮਰਥ ਹਨ।

ਇਸ ਮਾਮਲੇ ‘ਤੇ ਸੰਬੰਧਿਤ ਕਾਲਜ ਦੇ ਪ੍ਰਿੰਸੀਪਲ ਹਰੀਸ਼ ਚੰਦਰ ਨੇ ਦੱਸਿਆ ਕਿ, ਉਨ੍ਹਾਂ ਨੂੰ ਕਰੀਬ 5.30 ਵਜੇ ਇਸ ਘਟਨਾ ਦੇ ਬਾਰੇ ‘ਚ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ। ਉਨ੍ਹਾ ਕਿਹਾ ਕਿ, ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਲੜਕੀ ਦੀ ਮੌਤ ਹੋ ਚੁਕੀ ਸੀ। ਉਨ੍ਹਾ ਕਿਹਾ ਕਿ, ਲੜਕੀ ਪੜ੍ਹਾਈ ‘ਚ ਹੁਸ਼ਿਆਰ ਸੀ ਅਤੇ ਵੀਰਵਾਰ ਨੂੰ ਕਲਾਸ ਵੀ ਲਗਾਈ ਸੀ। ਕਲਾਸ ਦੌਰਾਨ ਲੜਕੀ ਕਿਸੇ ਵੀ ਤਰ੍ਹਾਂ ਦੇ ਸਦਮੇ ਵਿੱਚ ਦਿਖਾਈ ਨਹੀਂ ਦੇ ਰਹੀ ਸੀ।

ਇਸ ਦੌਰਾਨ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਰਾਜਵੀਰ ਸਿੰਘ ਨੇ ਦੱਸਿਆ ਕਿ, ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬਹਿਰਹਾਲ ਘਟਨਾ ਸੰਬੰਧੀ ਜਾਂਚ ਜਾਰੀ ਹੈ। ਉਨ੍ਹਾ ਕਿਹਾ ਕਿ, ਹਾਲੇ ਤੱਕ ਲੜਕੀ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ।

 

Leave a Reply

Your email address will not be published. Required fields are marked *