Punjab Mining Mafia News: ਪੰਜਾਬ-ਹਰਿਆਣਾ ਹਾਈਕੋਰਟ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਟਿੱਪਰ ਚਾਲਕ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਪੁਲਿਸ ਨੂੰ ਸਵਾਲਾਂ ਦੇ ਘੇਰੇ ‘ਚ ਪਾ ਦਿੱਤਾ ਹੈ। ਇਸ ਵਿਚਾਲੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਨਾਲ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਹੋਣ ਦੀ ਟਿੱਪਣੀ ਤੋਂ ਬਾਅਦ ਇਲਾਕੇ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਅੱਜ ਨਵਾਂ ਨੰਗਲ ਪੁਲਿਸ ਚੌਕੀ ਦੇ ਇੰਚਾਰਜ ਐਸਆਈ ਇੰਦਰਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਬੀਤੇ ਦਿਨੀ ਹਾਈਕੋਰਟ ਨੇ ਪੁਲਿਸ ਤੰਤਰ ਨੂੰ ਪਾਈ ਸੀ ਝਾੜ
ਐਸਐਸਪੀ ਸੋਨੀ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਅੱਠ ਮਾਮਲਿਆਂ ਵਿੱਚ ਐਸਆਈ ਵੱਲੋਂ ਕੀਤੀ ਗਈ ਜਾਂਚ ਖਾਮੀਆਂ ਨਾਲ ਭਰੀ ਪਾਈ ਗਈ।ਹਾਈਕੋਰਟ ਨੇ ਬੀਤੇ ਦਿਨੀ ਕਿਹਾ ਸੀ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੁਲਿਸ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਲੋਕ ਪੁਲਿਸ ਦੀ ਮਿਲੀਭੁਗਤ ਨਾਲ ਮਾਈਨਿੰਗ ਕਰ ਰਹੇ ਹਨ।

