ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਸ਼੍ਰੀਲੰਕਾ ਦੇ ਹਮਰੁਤਬਾ ਮਹਿੰਦਾ ਰਾਜਪਕਸ਼ੇ ਨਾਲ ਗੱਲਬਾਤ ਕਰਦਿਆਂ ਦੋਵਾਂ ਦੇਸ਼ਾਂ ਦਰਮਿਆਨ ਰੱਖਿਆ ਅਤੇ ਸੁਰੱਖਿਆ ਦੇ ਖੇਤਰਾਂ ਸਮੇਤ ਦੁਵੱਲੇ ਸਬੰਧਾਂ ਦੇ ਪੂਰੇ ਵਿਸਥਾਰ ਬਾਰੇ ਦੱਸਿਆ। ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਾਬਾਇਆ ਰਾਜਪਕਸ਼ੇ ਦੇ ਵੱਡੇ ਭਰਾ ਮਹਿੰਦਾ ਰਾਜਪਕਸ਼ੇ ਪੰਜ ਦਿਨਾਂ ਦੌਰੇ ‘ਤੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਪਹੁੰਚੇ ਹਨ। ਪਿਛਲੇ ਸਾਲ ਨਵੰਬਰ ਵਿੱਚ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵਿਦੇਸ਼ੀ ਦੌਰਾ ਸੀ।
ਅਧਿਕਾਰੀਆਂ ਨੇ ਕਿਹਾ ਕਿ, ਦੋਵਾਂ ਪ੍ਰਧਾਨ ਮੰਤਰੀਆਂ ਵਿਚਾਲੇ ਹੋਈ ਗੱਲਬਾਤ ਵਿੱਚ ਵਪਾਰ ਅਤੇ ਨਿਵੇਸ਼ ਦੇ ਨਾਲ-ਨਾਲ ਰੱਖਿਆ ਅਤੇ ਸੁਰੱਖਿਆ ਸਮੇਤ ਕਈ ਅਹਿਮ ਦੁਵੱਲੇ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਮਹਿੰਦਾ ਰਾਜਪਕਸ਼ੇ ਨੇ 2005-2015 ਤੋਂ ਦੇਸ਼ ਦੇ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ, ਉਹ ਦੱਖਣੀ ਏਸ਼ੀਆ ਦੇ ਸਭ ਤੋਂ ਲੰਬੇ ਸਮੇਂ ਲਈ ਸੇਵਾ ਕਰਨ ਵਾਲੇ ਨੇਤਾਵਾਂ ਵਿਚੋਂ ਇੱਕ ਬਣੇ ਹਨ। ਉਹ ਸਾਲ 2018 ਵਿੱਚ ਇਕ ਸੰਖੇਪ ਸਮੇਂ ਲਈ ਪ੍ਰਧਾਨ ਮੰਤਰੀ ਵੀ ਰਹੇ ਸਨ।
Addressing the press with @PresRajapaksa. Watch. https://t.co/6iw7Mu5r3Z
— Narendra Modi (@narendramodi) February 8, 2020
ਹਾਲਾਂਕਿ, ਪਿਛਲੇ ਚਾਰ ਸਾਲਾਂ ‘ਚ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਵਿੱਚ ਤੇਜ਼ੀ ਆਈ ਹੈ। ਰਾਸ਼ਟਰਪਤੀ ਗੋਤਾਬਾਇਆ ਰਾਜਪਕਸ਼ੇ ਉੱਚ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਨਵੰਬਰ ਵਿੱਚ ਆਪਣੀ ਪਹਿਲੀ ਸਰਕਾਰੀ ਵਿਦੇਸ਼ੀ ਯਾਤਰਾ ਵਿੱਚ ਭਾਰਤ ਆਏ ਸਨ। ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਦੌਰੇ ਦੌਰਾਨ ਦੋਵਾਂ ਪੱਖਾਂ ਨੇ ਦੁਵੱਲੇ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਹੋਰ ਡੂੰਘਾ ਕਰਨ ਦਾ ਸੰਕਲਪ ਲਿਆ ਸੀ। ਦਿੱਲੀ ਵਿੱਚ ਆਪਣੀ ਸਰਕਾਰੀ ਸ਼ਮੂਲੀਅਤ ਤੋਂ ਬਾਅਦ, ਮਹਿੰਦਾ ਰਾਜਪਕਸ਼ੇ ਵਾਰਾਣਸੀ, ਸਾਰਨਾਥ, ਬੋਧਗਯਾ ਅਤੇ ਤਿਰੂਪਤੀ ਦੀ ਯਾਤਰਾ ਕਰਨਗੇ। ਸਵੇਰੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ।

