Living India News/Online Desk: ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਬਾਅਦ ਰਾਜਧਾਨੀ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਨਣਾ ਤੈਅ ਹੋ ਗਈ ਹੈ। ਜਨਤਾ ਨੇ ਆਪਣਾ ਫਤਵਾ ਜਾਰੀ ਕਰਕੇ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠਾ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਜਿੱਤ ਦਿੱਲੀ ਵਿਚ ਹੋਈ ਹੈ ਪਰ ਇਸ ਦਾ ਜਸ਼ਨ ਪੰਜਾਬ ਵਿਚ ਵੀ ਖੂਬ ਮਨਾਇਆ ਜਾ ਰਿਹਾ ਹੈ।
ਦਿੱਲੀ ਚੋਣਾਂ ਵਿਚ ਹੋਈ ਵੱਡੀ ਜਿੱਤ ਤੋਂ ਬਾਅਦ ਬਠਿੰਡਾ ਵਿਚ ਆਪ ਦੀ ਲੋਕਲ ਲੀਡਰਸ਼ੀਪ ਨੇ ਢੋਲ ਨਗਾਰਿਆਂ ‘ਤੇ ਖੂਬ ਭੰਗੜਾ ਪਾਇਆ ਅਤੇ ਲੱਡੂ ਵੰਡੇ ਕੇ ਆਪਣੀ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਨਵਦੀਪ ਜਿੱਦਾ ਨੇ ਕਿਹਾ ਕਿ ਦਿੱਲੀ ਵਿਚ ਲੋਕਾਂ ਨੇ ਵਿਕਾਸ ਦੇ ਨਾਮ ਉੱਤੇ ਆਮ ਆਦਮੀ ਪਾਰਟੀ ਨੂੰ ਜਤਾਇਆ ਹੈ। ਸੀਐਮ ਕੇਜਰੀਵਾਲ ਨੇ ਦਿੱਲੀ ਦੀ ਜਨਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਹੈ ਜਿਸ ਕਰਕੇ ਕੇਜਰੀਵਾਲ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਬਣੇ ਹਨ।
ਮੋਹਾਲੀ ਵਿਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਇੱਥੇ ਮੋਹਾਲੀ ਦੇ ਫੇਸ3 ਬੀ 1 ਦੇ ਰੋਜ਼ ਗਾਰਡਨ ਵਿਚ ਸੀਨੀਅਰ ਸਿਟੀਜਨ੍ਹਾਂ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਉੱਥੇ ਹੀ ਫਿਰੋਜ਼ਪੁਰ ਵਿਚ ਵੀ ਆਮ ਆਦਮੀ ਪਾਰਟੀ ਦੇ ਜਿੱਤਣ ਉੱਤੇ ਪਾਰਟੀ ਦੇ ਵਰਕਰਾਂ ਨੇ ਜਮ ਕੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ। ਪਾਰਟੀ ਦੇ ਜਿਲ੍ਹਾ ਪ੍ਰਧਾਨ ਰਣਬੀਰ ਭੁੱਲਰ ਨੇ ਕਿ ਅਰਵਿੰਦ ਕੇਜਰੀਵਾਲ ਨੇ ਜਨਤਾ ਲਈ ਜਿਹੜੇ ਕੰਮ ਕੀਤੇ ਸਨ ਉਨ੍ਹਾਂ ਕਰਕੇ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮੱਤ ਪ੍ਰਾਪਤ ਹੋਇਆ ਹੈ ਅਤੇ ਇਹ ਦਿੱਲੀ ਦੇ ਲੋਕਾਂ ਦੀ ਜਿੱਤ ਹੈ।
ਪਠਾਨਕੋਟ ਵਿਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਆਪ ਦੇ ਜਿਲ੍ਹਾ ਪ੍ਰਧਾਨ ਗੁਰਦਿਆਲ ਸੈਨੀ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਜਮ ਕੇ ਜਸ਼ਨ ਮਨਾਇਆ ਅਤੇ ਇਕ ਰੈਲੀ ਕੱਢੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਇਹ ਵਿਕਾਸ ਦੀ ਜਿੱਤ ਹੈ ਅਤੇ ਆਮ ਆਦਮੀ ਪਾਰਟੀ ਜਲਦੀ ਹੀ ਪੰਜਾਬ ਵਿਚ ਵੀ ਸਰਕਾਰ ਬਣਾਵੇਗੀ। ਉੱਥੇ ਹੀ ਫਰੀਦਕੋਟ ਵਿਚ ਵੀ ਅਰਵਿੰਦ ਕੇਜਰੀਵਾਲ ਦੀ ਜਿੱਤ ਉੱਤੇ ਜਮ ਕੇ ਪਾਰਟੀ ਵਰਕਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਦਾ ਮੂੰਹ ਮੀਠਾ ਕਰਵਾਇਆ। ਇਸ ਮੌਕੇ ਆਪ ਵਰਕਰਾਂ ਨੇ ਕਿਹਾ ਕਿ ਦਿੱਲੀ ਹਮਾਰੀ ਹੈ ਹੁਣ ਪੰਜਾਬ ਦੀ ਵਾਰੀ ਹੈ। ਨਵਾਂਸ਼ਹਿਰ ਵਿਚ ਵੀ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਉੱਤੇ ਆਪ ਦੇ ਵਰਕਰਾਂ ਨੇ ਜਸ਼ਨ ਮਨਾਇਆ ਅਤੇ ਲੱਡੂ ਵੰਡ ਕੇ ਭੰਗੜੇ ਪਾਏ। ਉਨ੍ਹਾਂ ਨੇ ਕਿਹਾ ਕਿ ਇਹ ਇਮਾਨਦਾਰੀ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਪਾਰਟੀ ਦੀ ਜਿੱਤ ਹੈ।



