ਦੇਸ਼ ਦੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਬਜਟ ਨੂੰ ਕੀਤਾ ‘ਨਾਮੰਜੂਰ’…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਬਜਟ 2020-21 ਦੇਸ਼ ਦੇ ਕਿਸਾਨਾਂ ਨੂੰ ਬਿਲਕੁੱਲ ਵੀ ਰਾਸ ਆਉਂਦਾ ਦਿਖਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਬਜਟ 2020-21 ਦੇਸ਼ ਦੇ ਕਿਸਾਨਾਂ ਨੂੰ ਬਿਲਕੁੱਲ ਵੀ ਰਾਸ ਆਉਂਦਾ ਦਿਖਾਈ ਨਹੀਂ ਦੇ ਰਿਹਾ ਹੈ। ਸਰਕਾਰ ਵੱਲੋਂ ਚਾਹੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਕਿੰਨੇ ਹੀ ਦਾਅਵੇ ਕਿਉਂ ਨਾ ਕੀਤੇ ਗਏ ਹੋਣ ਪਰ ਕਿਸਾਨਾਂ ਦਾ ਮੰਨਣਾ ਹੈ ਕਿ ਇਸ ਬਜਟ ਵਿਚ ਉਨ੍ਹਾਂ ਦੇ ਲਈ ਕੁੱਝ ਵੀ ਨਹੀਂ ਹੈ ਜਿਸ ਕਰਕੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੁੱਕ ਕੇ ਬਜਟ ਦੇ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

 

ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੇ ਵਿਰੋਧ ਵਿਚ ਅੱਜ ਵੀਰਵਾਰ ਨੂੰ ਧੂਰੀ ਵਿਖੇ ਕਿਸਾਨ ਜੱਥੇਬੰਦੀਆਂ ਅਤੇ ਕਮਿਊਨਿਸਟ ਪਾਰਟੀ ਦੇ ਆਗੂਆਂ ਦੁਆਰਾ ਮਲੇਰਕੋਟਲਾ ਹਾਈਵੇ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੁੱਕਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਕਿਸਾਨ ਵਿਰੋਧੀ ਹੈ ਅਤੇ ਕਿਸਾਨਾਂ ਨੂੰ ਇਸ ਬਜਟ ਦਾ ਕੋਈ ਫਾਇਦਾ ਨਹੀਂ ਹੋਣਾ ਹੈ ਬਲਕਿ ਕਿਸਾਨਾਂ ਦੁਆਰਾ ਵਰਤੀ ਜਾਣ ਵਾਲੀ ਖਾਦ ਦੀਆਂ ਕੀਮਤਾਂ ਦੁਗਣੀਆਂ ਹੋਣੀਆਂ ਹਨ ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਕਿਸਾਨਾਂ ਦੀ ਆਮਦਨ ਜਾਂ ਫਿਰ ਖਾਦਾਂ ਦੀ ਕੀਮਤਾਂ ਵਿਚ ਕੋਈ ਫਰਕ ਪਿਆ ਤਾਂ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਬਜਟ ਪੇਸ਼ ਕਰਨ ਤੋਂ ਅਗਲੇ ਦਿਨ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਨੇ ਫੈਸਲਾ ਕਰ ਲਿਆ ਸੀ ਕਿ ਪੂਰੇ ਦੇਸ਼ ਵਿਚ ਕਿਸਾਨਾਂ ਦੀਆਂ 260 ਜੱਥੇਬੰਦੀਆਂ ਦੁਆਰਾ 13 ਤਰੀਕ ਨੂੰ ਕੇਂਦਰੀ ਬਜਟ ਅਤੇ ਮੋਦੀ ਸਰਕਾਰ ਦਾ ਪੁਤਲਾ ਫੁੱਕਿਆ ਜਾਵੇਗਾ ਕਿਉਂਕਿ ਇਹ ਬਜਟ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਲਾਗੂ ਕਰਨ ਵਾਲੇ ਭਾਅ ਦੇਣ ਨੂੰ ਲੈ ਕੇ ਕੁੱਝ ਵੀ ਨਹੀਂ ਦੱਸਿਆ ਗਿਆ ਹੈ ਅਤੇ ਕਿਸਾਨੀ ਕਰਜੇ ਨੂੰ ਲੈ ਕੇ ਬਜਟ ਵਿਚ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਕਿਸਾਨਾਂ ਅਨੁਸਾਰ ਇਨ੍ਹਾਂ ਕਾਰਨਾਂ ਕਰਕੇ ਹੀ ਬਜਟ ਦਾ ਵਿਰੋਧ ਕੇਵਲ ਧੂਰੀ ਵਿਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿਚ ਮੋਦੀ ਸਰਕਾਰ ਦੇ ਪੁੱਤਲੇ ਫੁੱਕ ਕੇ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *